ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 25 ਅਪਰੈਲ
ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਪੁਰਾਣੇ ਕੇਸ ਵਿੱਚ ਅਗਾਊਂ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਮੁਹਾਲੀ ਅਦਾਲਤ ਨੇ ਇਕ ਦਿਨ ਹੋਰ ਅੱਗੇ ਪਾ ਦਿੱਤਾ ਹੈ। ਹੁਣ ਅਦਾਲਤ 26 ਅਪਰੈਲ ਨੂੰ ਆਪਣਾ ਫ਼ੈਸਲਾ ਸੁਣਾਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੀ ਸੁਣਵਾਈ ’ਤੇ ਸਰਕਾਰੀ ਵਕੀਲ ਤੇ ਬਚਾਅ ਪੱਖ ਦੇ ਵਕੀਲਾਂ ਵਿਚਾਲੇ ਹੋਈ ਬਹਿਸ ਮਗਰੋਂ ਅਦਾਲਤ ਨੇ 25 ਅਪਰੈਲ ਤੱਕ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਸੈਣੀ ਨੂੰ ਪਹਿਲਾਂ ਮਿਲੀ ਕੱਚੀ ਜ਼ਮਾਨਤ ਦੀ ਮਿਆਦ ਵੀ 26 ਅਪਰੈਲ ਨੂੰ ਖ਼ਤਮ ਹੋ ਰਹੀ ਹੈ, ਜਿਸ ਕਾਰਨ ਸੇਵਾਮੁਕਤ ਅਧਿਕਾਰੀ ਨੇ ਆਪਣੀ ਗ੍ਰਿਫ਼ਤਾਰੀ ਦਾ ਖ਼ਦਸ਼ਾ ਪ੍ਰਗਟਾਉਂਦਿਆਂ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ।