ਇਸਲਾਮਾਬਾਦ, 24 ਅਪਰੈਲ
ਪਾਕਿਸਤਾਨ ਸਰਕਾਰ ਨੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਸਣੇ ਕਈ ਹੋਰ ਸ਼ਖਸੀਅਤਾਂ ਦੇ ਨਾਮ ‘ਨੋ ਫਲਾਈ ਜ਼ੋਨ’ ਵਿੱਚ ਹਟਾ ਦਿੱਤੇ ਹਨ। ਪਿਛਲੇ ਹਫ਼ਤੇ ਕੈਬਨਿਟ ਦੇ ਪਹਿਲੀ ਬੈਠਕ ਵਿੱਚ ਗ੍ਰਹਿ ਮੰਤਰੀ ਰਾਣਾ ਸਨਾਉੱਲ੍ਹਾ ਨੂੰ ‘ਐਗਜ਼ਿਟ ਕੰਟਰੋਲ ਲਿਸਟ’ (ਈਸੀਐੱਲ) ਦੀ ਸਮੀਖਿਆ ਕਰਨ ਲਈ ਅਧਿਕਾਰਤ ਕੀਤਾ ਗਿਆ ਸੀ।
ਇਸ ਸੂਚੀ ਵਿੱਚ ਉਨ੍ਹਾਂ ਲੋਕਾਂ ਦੇ ਨਾਮ ਹਨ, ਜਿਨ੍ਹਾਂ ਨੂੰ ਦੇਸ਼ ਛੱਡਣ ਦੀ ਇਜ਼ਾਜਤ ਨਹੀਂ ਹੈ। ‘ਐਕਸਪ੍ਰੈੱਸ ਟ੍ਰਿਬਿਊਨ’ ਦੀ ਖ਼ਬਰ ਮੁਤਾਬਕ ਗ੍ਰਹਿ ਮੰਤਰਾਲੇ ਨੇ ਈਸੀਐੇੰਲ ਵਿੱਚੋਂ ਉਨ੍ਹਾਂ ਨਾਵਾਂ ਨੂੰ ਹਟਾਉਣ ਲਈ ਨੋਟੀਫਿਕੇਸ਼ਨ ਜਾਰੀ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਹੜੇ ਬਿਨਾਂ ਕਿਸੇ ਠੋਸ ਕਾਰਨ ਤੋਂ 120 ਦਿਨਾਂ ਤੋਂ ਸੂਚੀ ਵਿੱਚ ਸਨ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ, ਉਨ੍ਹਾਂ ਦੀ ਪਤਨੀ ਨੁਸਰਤ ਸ਼ਾਹਬਾਜ਼, ਭਤੀਜੀ ਮਰੀਅਮ ਨਵਾਜ਼, ਸਾਬਕਾ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ, ਉਨ੍ਹਾਂ ਦੇ ਬੇਟੇ ਅਬਦੁੱਲਾ ਖਾਕਾਨ ਅਤੇ ਵਿੱਤ ਮੰਤਰੀ ਮਿਫਤਾਹ ਇਸਮਾਈਲ ਨੂੰ ਬਿਨਾਂ ਰੋੋਕ-ਟੋਕ ਦੇਸ਼ ਤੋਂ ਬਾਹਰ ਜਾਣ ਦੀ ਆਗਿਆ ਦੇ ਦਿੱਤੀ ਗਈ ਹੈ। -ਪੀਟੀਆਈ