ਨਵੀਂ ਦਿੱਲੀ: ਦਿੱਲੀ ਦੀ ਇਕ ਅਦਾਲਤ ਨੇ ਵਕਫ਼ ਬੋਰਡ ’ਚ ਬੇਨਿਯਮੀਆਂ ਦੇ ਮਾਮਲੇ ਵਿਚ ਗ੍ਰਿਫ਼ਤਾਰ ‘ਆਪ’ ਵਿਧਾਇਕ ਅਮਾਨਤਉੱਲ੍ਹਾ ਖਾਨ ਨੂੰ ਅੱਜ ਜ਼ਮਾਨਤ ਦੇ ਦਿੱਤੀ। ਵਿਸ਼ੇਸ਼ ਜੱਜ ਵਿਕਾਸ ਢੁੱਲ ਨੇ ਇਕ ਲੱਖ ਰੁਪਏ ਦੇ ਨਿੱਜੀ ਮੁਚੱਲਕੇ ਉਤੇ ਜ਼ਮਾਨਤ ਦਿੱਤੀ ਹੈ। ਮੰਗਲਵਾਰ ਅਦਾਲਤ ਨੇ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਰਾਖ਼ਵਾਂ ਰੱਖ ਲਿਆ ਸੀ। ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ ਨੇ ਖਾਨ ਨੂੰ 16 ਸਤੰਬਰ ਨੂੰ ਉਸ ਦੇ ਟਿਕਾਣਿਆਂ ’ਤੇ ਛਾਪੇ ਮਾਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਸੀ। -ਪੀਟੀਆਈ