ਸਰਬਜੀਤ ਸਿੰਘ ਭੰਗੂ
ਪਟਿਆਲਾ, 18 ਸਤੰਬਰ
ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਇੱਥੇ ਜ਼ਿਲ੍ਹਾ ਕਚਿਹਰੀਆਂ ਵਿਚਲੇ ਯਾਦਵਿੰਦਰਾ ਲਾਇਰਸ ਕੰਪਲੈਕਸ ਵਿੱਚ 34 ਲੱਖ ਨਾਲ ਕਰਵਾਏ ਗਏ ਗਏ ਨਵੀਨੀਕਰਨ ਤੇ ਮਜ਼ਬੂਤੀਕਰਨ ਦੇ ਕੰਮ ਸਮੇਤ ਨਵੀਂ ਲਿਫ਼ਟ ਦਾ ਉਦਘਾਟਨ ਕੀਤਾ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਜੇਪੀਐਸ ਸਿੰਘ ਘੁੁਮਾਣ ਦੀ ਅਗਵਾਈ ਹੇਠਾਂ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ, ਪ੍ਰਨੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਕਚਿਹਰੀਆਂ ਦੇ ਸਾਹਮਣੇ ਸਥਿਤ ਰਾਜਿੰਦਰਾ ਝੀਲ ਨੂੰ ਖ਼ੂਬਸੂਰਤ ਬਣਾਉਣ ਲਈ ਮੁੱਖ ਮੰਤਰੀ ਨੇ 5.4 ਕਰੋੜ ਅਤੇ ਮੁਸਾਫ਼ਿਰ ਮੈਮੋਰੀਅਲ ਸੈਂਟਰਲ ਸਟੇਟ ਲਾਇਬਰੇਰੀ ਦੇ ਨਵੀਨੀਕਰਨ ਲਈ 1.5 ਕਰੋੜ ਜਾਰੀ ਕੀਤੇ ਹਨ। ਰਾਜਿੰਦਰਾ ਹਸਪਤਾਲ ਦੇ ਨਵੀਨੀਕਰਨ ਅਤੇ ਲੋਕਾਂ ਨੂੰ ਪੀਣ ਵਾਲੇ ਨਹਿਰੀ ਪਾਣੀ ਦਾ ਪ੍ਰਾਜੈਕਟ ਦਾ ਕੰਮ ਵੀ ਸ਼ੁਰੂ ਕਰਵਾਇਆ ਗਿਆ ਹੈ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜਤਿੰਦਰਪਾਲ ਘੁਮਾਣ ਨੇ ਦੱਸਿਆ ਕਿ ਪ੍ਰਨੀਤ ਕੌਰ ਦੇ ਯਤਨਾ ਤਹਿਤ ਮੁੱਖ ਮੰਤਰੀ ਵੱਲੋਂ ਯਾਦਵਿੰਦਰਾ ਕੰਪਲੈਕਸ ਦੇ ਨਵੀਨੀਕਰਨ ਲਈ ਭੇਜੀ ਗਈ ਗਰਾਂਟ ਤਹਿਤ ਪੰਚਾਇਤੀ ਰਾਜ ਵਿਭਾਗ ਵੱਲੋਂ 16 ਬਾਥਰੂਮ ਤੇ ਇੱਕ ਨਵੀਂ ਲਿਫ਼ਟ ਲਗਾਈ ਗਈ ਹੈ।