ਨਵੀਂ ਦਿੱਲੀ, 23 ਅਗਸਤ
ਕੇਂਦਰ ਸਰਕਾਰ ਨੇ ਦੇਸ਼ ਵਿੱਚ ਬੱਚਿਆਂ ਵਿੱਚ ‘ਟੋਮੈਟੋ ਫਲੂ’ ਦੇ 82 ਤੋਂ ਵੱਧ ਮਾਮਲੇ ਸਾਹਮਣੇ ਆਉਣ ਮਗਰੋਂ ਅੱਜ ਸੂਬਾ ਸਰਕਾਰਾਂ ਨੂੰ ਇਹਤਿਆਤ ਉਪਾਵਾਂ ਦਾ ਪਾਲਣ ਕਰਨ ਦਾ ਨਿਰਦੇਸ਼ ਦਿੱਤਾ ਹੈ। ਕੇਂਦਰ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਇਸ ਵਾਇਰਲ ਰੋਗ ਦੇ ਇਲਾਜ ਲਈ ਕੋਈ ਵਿਸ਼ੇਸ਼ ਦਵਾਈ ਨਹੀਂ ਹੈ। ਇਹ ਮੁੱਖ ਤੌਰ ’ਤੇ ਦਸ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਹੁੰਦਾ ਹੈ, ਪਰ ਬਾਲਗ ਵੀ ਇਸ ਦੇ ਸ਼ਿਕਾਰ ਹੋ ਸਕਦੇ ਹਨ।