ਰਾਮ ਗੋਪਾਲ ਰਾਏਕੋਟੀ
ਰਾਏਕੋਟ, 25 ਮਈ
ਨਗਰ ਕੌਂਸਲ ਰਾਏਕੋਟ ਦੇ ਹਾਊਸ ਦੇ ਗਠਨ ਤੋਂ ਬਾਅਦ ਪਲੇਠੀ ਮੀਟਿੰਗ ਅੱਜ ਪ੍ਰਧਾਨ ਸੁਦਰਸ਼ਨ ਜੋਸ਼ੀ ਦੀ ਪ੍ਰਧਾਨਗੀ ਹੇਠ ਕੌਂਸਲ ਦੇ ਟਾਊਨ ਹਾਲ ਵਿੱਚ ਹੋਈ, ਜਿਸ ਵਿੱਚ ਸ਼ਹਿਰ ਦੇ ਵੱਖ ਵੱਖ ਵਾਰਡਾਂ ਤੋਂ ਚੁਣੇ ਹੋਏ ਕੌਂਸਲਰਾਂ ਤੋਂ ਇਲਾਵਾ ਕਾਰਜਸਾਧਕ ਅਫ਼ਸਰ ਅਮਰਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਸ਼ਾਮਲ ਹੋਏ। ਜਾਣਕਾਰੀ ਦਿੰਦੇ ਹੋਏ ਈਓ ਅਮਰਿੰਦਰ ਸਿੰਘ ਅਤੇ ਪ੍ਰਧਾਨ ਸੁਦਰਸ਼ਨ ਜੋਸ਼ੀ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਹਾਊਸ ਵਲੋਂ ਸ਼ਹਿਰ ਦੇ ਵੱਖ ਵੱਖ ਵਾਰਡਾਂ ’ਚ ਲਗਪਗ 4 ਕਰੋੜ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਵਿਕਾਸ ਕੰਮਾਂ ’ਤੇ ਆਪਣੀ ਸਹਿਮਤੀ ਪ੍ਰਗਟਾਈ ਗਈ, ਜਿਸ ਵਿੱਚ ਸ਼ਹਿਰ ਵਿੱਚ ਬਣਨ ਵਾਲੇ ਸੰਤਾ ਸਿੰਘ ਰਾਮਗੜ੍ਹੀਆ ਪਾਰਕ ਦੀ ਉਸਾਰੀ ਮੁੱਖ ਹੈ। ਮੀਟਿੰਗ ਵਿੱਚ ਈਓ ਅਮਰਿੰਦਰ ਸਿੰਘ, ਐੱਮਈ ਨਵਜੇਸ਼ ਕੁਮਾਰ, ਐੱਸ.ਓ ਰਾਜਿੰਦਰ ਸਿੰਘ ਢਿੱਲੋਂ, ਰਾਜੇਸ਼ ਕੁਮਾਰ, ਸੁਖਪਾਲ ਸਿੰਘ, ਵਾਈਸ ਪ੍ਰਧਾਨ ਰਣਜੀਤ ਕੌਰ ਸਣੇ ਸਾਰੇ ਕੌਂਸਲਰ ਹਾਜ਼ਰ ਸਨ।