ਕੋਲੰਬੋ, 25 ਜੁਲਾਈ
ਭਾਰਤ ਨੇ ਅੱਜ ਇੱਥੇ ਪਹਿਲੇ ਟੀ-20 ਕੌਮਾਂਤਰੀ ਕ੍ਰਿਕਟ ਮੈਚ ਵਿਚ ਸ੍ਰੀਲੰਕਾ ਨੂੰ 38 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿਚ 1-0 ਦੀ ਬੜ੍ਹਤ ਬਣਾਈ। ਜ਼ਿਕਰਯੋਗ ਹੈ ਕਿ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ਵਿਚ ਪੰਜ ਵਿਕਟਾਂ ’ਤੇ 164 ਦੌੜਾਂ ਬਣਾਈਆਂ। ਸੂਰਿਆ ਕੁਮਾਰ ਯਾਦਵ ਨੇ 34 ਗੇਂਦਾਂ ’ਤੇ ਸਭ ਤੋਂ ਵੱਧ 50 ਦੌੜਾਂ ਬਣਾਈਆਂ। ਉਸ ਤੋਂ ਬਾਅਦ ਸ੍ਰੀਲੰਕਾ ਦੀ ਟੀਮ 18.3 ਦੌੜਾਂ ਵਿਚ ਸਿਰਫ਼ 126 ਦੌੜਾਂ ਹੀ ਬਣਾ ਸਕੀ। ਇਸ ਦੌਰਾਨ ਭਾਰਤੀ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਨੇ ਚਾਰ ਵਿਕਟਾਂ ਲਈਆਂ। -ਪੀਟੀਆਈ