ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 19 ਦਸੰਬਰ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇੱਕ ਪਾਸੇ ਦੇਸ਼ ਦਾ ਕਿਸਾਨ ਆਪਣੇ ਹੱਕਾਂ ਲਈ ਦਿੱਲੀ ਦੇ ਬਾਰਡਰਾਂ ’ਤੇ ਲੜ ਰਿਹਾ ਹੈ ਅਤੇ ਦੂਜੇ ਪਾਸੇ ਪੰਜਾਬ ਦੇ ਕਾਂਗਰਸੀ ਪੰਜਾਬ ਨੂੰ ਦੋਵੇਂ ਹੱਥਾਂ ਨਾਲ ਲੁੱਟਣ ਵਿੱਚ ਰੁਝੇ ਹੋਏ ਹਨ। ਉਨ੍ਹਾਂ ਕਿਹਾ ਕਿ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਨਕਲੀ ਸ਼ਰਾਬ, ਸੈਨੇਟਾਈਜ਼ਰ ਦੀਆਂ ਨਕਲੀ ਫੈਕਟਰੀਆਂ, ਨਾਜਾਇਜ਼ ਮਾਈਨਿੰਗ ਫੜੇ ਜਾਣ ਦੇ ਬਾਵਜੂਦ ਸਿਰਫ ਡਰਾਈਵਰਾਂ ਅਤੇ ਕਰਿੰਦਿਆਂ ’ਤੇ ਕੇਸ ਦਰਜ ਕਰਕੇ ਮਾਮਲੇ ਨੂੰ ਰਫਾ ਦਫਾ ਕੀਤਾ ਜਾ ਰਿਹਾ ਹੈ।