ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 11 ਦਸੰਬਰ
ਸਿੱਖ ਵਿਦਵਾਨਾਂ, ਕਥਾ ਵਾਚਕਾਂ, ਰਾਗੀ ਅਤੇ ਗ੍ਰੰਥੀ ਸਿੰਘਾਂ ਨੇ ਦਿੱਲੀ ਵਿੱਚ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਕੇਂਦਰ ਸਰਕਾਰ ਨੂੰ ਸਪੱਸ਼ਟ ਕੀਤਾ ਹੈ ਕਿ ਉਹ ਦੇਸ਼ਿਵਆਪੀ ਕਿਸਾਨ ਸੰਘਰਸ਼ ਨੂੰ ਕੇਵਲ ਸਿੱਖਾਂ ਨਾਲ ਜੋੜ ਕੇ ਨਾ ਦੇਖਣ ਕਿਉਂਕਿ ਇਹ ਸੰਘਰਸ਼ ਸਮੁੱਚੀ ਮਾਨਵਤਾ ਨਾਲ ਸਬੰਧਤ ਮੁੱਦਾ ਹੈ। ਅੱਜ ਭਾਈ ਗੁਰਦਾਸ ਮਿਸ਼ਨਰੀ ਕਾਲਜ ਵਿੱਚ ਕਿਸਾਨ ਸੰਘਰਸ਼ ਸਬੰਧੀ ਹੋਈ ਮੀਟਿੰਗ ਦੌਰਾਨ ਕਿਸਾਨ ਵਿਰੋਧੀ ਬਿੱਲਾਂ ਨੂੰ ਲੈ ਕੇ ਮੋਰਚੇ ’ਤੇ ਡਟੇ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਭਾਈ ਪਰਮਜੀਤ ਸਿੰਘ, ਗਿਆਨੀ ਸਰਬਜੀਤ ਸਿੰਘ ਲੁਧਿਆਣਾ, ਗਿਆਨੀ ਬਲਦੇਵ ਸਿੰਘ ਆਦਿ ਹਾਜ਼ਰ ਸਨ।