ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 9 ਦਸੰਬਰ
ਚੰਗੀ ਸਿਹਤ ਲਈ ਖੇਡਾਂ ਬਹੁਤ ਜ਼ਰੂਰੀ ਹਨ। ਇਸ ਮੰਤਵ ਨੂੰ ਲੈ ਕੇ ਪੰਜਾਬ ਸਰਕਾਰ ਖੇਡਾਂ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਪਿੰਡ ਜਲਾਲ ਵਿੱਚ ਨਵੇਂ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਸ੍ਰੀ ਕਾਂਗੜ ਦੇ ਦੱਸਿਆ ਕਿ 87 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਖੇਡ ਸਟੇਡੀਅਮ ਵਿੱਚ ਵਾਲੀਬਾਲ, ਕਬੱਡੀ ਅਤੇ ਬੈਡਮਿੰਟਨ ਦੇ ਖੇਡ ਮੈਦਾਨ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋੋਂ ਸੂਬੇ ਵਿਚ 750 ਪੇਂਡੂ ਖੇਡ ਸਟੇਡੀਅਮਾਂ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਪਿੰਡ ਜਲਾਲ ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਸਕੂਲਾਂ ਨੂੰ ਵਿਦਿਆਰਥੀਆਂ ਦੇ ਬੈਠਣ ਲਈ ਬੈਂਚ ਵੀ ਦਿੱਤੇ। ਇਸ ਮੌਕੇ ਸਰਪੰਚ ਪਰਮਿੰਦਰ ਗੋਂਦਾਰਾ, ਰਣਜੀਤ ਸ਼ਰਮਾ, ਹੇਮ ਰਾਜ ਕਾਲਾ, ਸੁਖਵੀਰ ਸੋਨੂੰ, ਪਰਮਜੀਤ ਬਰਾੜ, ਸੁਖਮੰਦਰ ਜਲਾਲ ਆਦਿ ਹਾਜ਼ਰ ਸਨ।