ਪੱਤਰ ਪ੍ਰੇਰਕ
ਰਤੀਆ, 7 ਮਾਰਚ
ਜ਼ਿਲ੍ਹਾ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਨੇ ਸ਼ਹਿਰ ਦੀ ਸ਼੍ਰੀ ਕ੍ਰਿਸ਼ਨ ਗਊਸ਼ਾਲਾ ਦਾ ਨਿਰੀਖਣ ਕੀਤਾ। ਇਸ ਨਿਰੀਖਣ ਦੌਰਾਨ ਗਊਸ਼ਾਲਾ ਕਮੇਟੀ ਦੇ ਪ੍ਰਤੀਨਿਧੀਆਂ ਨਾਲ ਵਿਸ਼ੇਸ਼ ਸਮੀਖਿਆ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪਸ਼ੂ ਪਾਲਣ ਵਿਭਾਗ ਦੇ ਜ਼ਿਲ੍ਹਾ ਅਧਿਕਾਰੀ ਡਾ. ਕਾਸ਼ੀਰਾਮ ਵੀ ਹਾਜ਼ਰ ਸਨ। ਹਾਲਾਂਕਿ ਡਿਪਟੀ ਕਮਿਸ਼ਨਰ ਨੇ ਨਿਰੀਖਣ ਸਬੰਧੀ ਕਿਹਾ ਕਿ ਉਹ ਸਿਰਫ਼ ਗਊਸ਼ਾਲਾ ਵਿਚ ਉਚਿਤ ਨਸਲ ਦੀ ਗਊ ਨੂੰ ਦੇਖਣ ਲਈ ਆਏ ਹਨ ਅਤੇ ਇਸ ਦੌਰਾਨ ਗਊਸ਼ਾਲਾ ਕਮੇਟੀ ਨੇ ਉਨ੍ਹਾਂ ਅੱਗੇ ਇਸ ਦੇ ਵਿਕਾਸ ਨੂੰ ਲੈ ਕੇ ਵਿਸ਼ੇਸ਼ ਚਰਚਾ ਵੀ ਕੀਤੀ ਹੈ।