ਪੱਤਰ ਪ੍ਰੇਰਕ
ਤਰਨ ਤਾਰਨ, 5 ਦਸੰਬਰ
ਸਰਹੱਦੀ ਖੇਤਰ ਸਰਾਏ ਅਮਾਨਤ ਖਾਂ ਅਧੀਨ ਕਰੀਬ ਦੋ ਹਫ਼ਤੇ ਪਹਿਲਾਂ ਕਾਰ ਸਵਾਰਾਂ ਵੱਲੋਂ ਲੱਖਾਂ ਰੁਪਏ ਦੀ ਕੀਮਤ ਦੇ ਸੋਨੇ ਦੇ ਗਹਿਣਿਆਂ, ਨਗਦੀ ਆਦਿ ਦੀ ਲੁੱਟ ਕਰਨ ਵਾਲੇ ਗੁਰਪ੍ਰੀਤ ਸਿੰਘ ਤੇ ਉਸ ਦੇ ਸਾਥੀਆਂ ਨੂੰ ਪਨਾਹ ਦੇਣ ਵਾਲੇ ਉਸ ਦੇ ਕਈ ਰਿਸ਼ਤੇਦਾਰਾਂ ਨੂੰ ਸਰਾਏ ਅਮਾਨਤ ਖਾਂ ਦੀ ਪੁਲੀਸ ਨੇ ਕਾਬੂ ਕੀਤਾ ਹੈ| ਪੁਲੀਸ ਨੇ ਅੱਜ ਇੱਥੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਵਿੱਚ ਗੁਰਬੀਰ ਸਿੰਘ ਵਾਸੀ ਬਚੜੇ, ਇਕਬਾਲ ਸਿੰਘ ਵਾਸੀ ਘਸੀਟਪੁਰ ਅਤੇ ਗੁਰਲਾਲ ਸਿੰਘ ਵਾਸੀ ਭੁੱਲਰ ਦਾ ਨਾਮ ਸ਼ਾਮਲ ਹੈ। ਇਨ੍ਹਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ| ਗਹਿਣੇ ਆਦਿ ਲੁੱਟਣ ਵਾਲਿਆਂ ਨੂੰ ਪੁਲੀਸ ਅਜੇ ਤੱਕ ਕਾਬੂ ਨਹੀਂ ਕਰ ਸਕੀ|