ਸਰਬਜੀਤ ਸਿੰਘ ਭੰਗੂ
ਪਟਿਆਲਾ, 26 ਅਗਸਤ
ਸਿਲੈਕਸ਼ਨ ਹੋਣ ’ਤੇ ਵੀ ਨਿਯੁਕਤੀ ਪੱਤਰ ਨਾ ਜਾਰੀ ਕਰਨ ਦੇ ਰੋਸ ਵਜੋਂ ਈਟੀਟੀ ਟੀਚਰਜ਼ ਯੂਨੀਅਨ (2364) ਵੱਲੋਂ ਅੱਜ ਇੱਥੇ ਭਾਖੜਾ ਨਹਿਰ ‘ਤੇ ਧਰਨਾ ਦਿੱਤਾ ਗਿਆ। ਇਸ ਦੌਰਾਨ ਯੂਨੀਅਨ ਦੇ ਦੋ ਆਗੂਆਂ ਨੇ ਭਾਖੜਾ ਦੇ ਪੁਲ ਤੋਂ ਨਹਿਰ ਵਿੱਚ ਛਾਲ ਮਾਰ ਦਿੱਤੀ ਪਰ ਮੌਕੇ ’ਤੇ ਮੌਜੂਦ ਗੋਤਾਖੋਰਾਂ ਨੇ ਉਨ੍ਹਾਂ ਨੂੰ ਸਹੀ ਸਲਾਮਤ ਬਾਹਰ ਕੱਢ ਲਿਆ। ਯੂਨੀਅਨ ਦੇ ਕਈ ਆਗੂ ਭਾਖੜਾ ਨਹਿਰ ਦੇ ਪੁਲ ਤੇ ਧਰਨੇ ’ਤੇ ਡਟੇ ਹੋਏ ਹਨ। ਉਹ ਮੰਗ ਕਰ ਰਹੇ ਹਨ ਕਿ ਉਨ੍ਹਾਂ ਦੀ ਹੋਈ ਸਿਲੈਕਸ਼ਨ ਦੇ ਤਹਿਤ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ।