ਮਾਲੇਰਕੋਟਲਾ: ਡੀ.ਸੀ. ਦਫ਼ਤਰ ਐਂਪਲਾਈਜ਼ ਯੂਨੀਅਨ, ਜ਼ਿਲ੍ਹਾ ਮਾਲੇਰਕੋਟਲਾ ਦੀ ਸਰਬਸੰਮਤੀ ਨਾਲ ਹੋਈ ਚੋਣ ’ਚ ਸ਼ਰਨਵੀਰ ਸਿੰਘ ਨੂੰ ਪ੍ਰਧਾਨ ,ਗੁਰਵਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਬਲਜੀਤ ਸਿੰਘ ਨੂੰ ਮੀਤ ਪ੍ਰਧਾਨ, ਮਨਪ੍ਰੀਤ ਸਿੰਘ ਕੋਹਲੀ ਨੂੰ ਪ੍ਰੈੱਸ ਸਕੱਤਰ, ਅੰਮ੍ਰਿਤਪਾਲ ਸਿੰਘ ਨੂੰ ਸੰਯੁਕਤ ਸਕੱਤਰ, ਅੰਮ੍ਰਿਤਪਾਲ ਸਿੰਘ ਪੰਨੂ ਨੂੰ ਕਾਨੂੰਨੀ ਸਲਾਹਕਾਰ, ਕੁਲਪ੍ਰੀਤ ਸਿੰਘ ਨੂੰ ਖ਼ਜ਼ਾਨਚੀ, ਦਿਲਜਾਨ ਅਲੀ ਨੂੰ ਸਹਾਇਕ ਖ਼ਜ਼ਾਨਚੀ ਅਤੇ ਗੁਰਪ੍ਰੀਤ ਸਿੰਘ ਨੂੰ ਮੁੱਖ ਬੁਲਾਰਾ ਚੁਣਿਆ ਗਿਆ। ਇਸ ਤੋਂ ਇਲਾਵਾ ਗੁਰਦੀਪ ਸਿੰਘ, ਦਵਿੰਦਰ ਸਿੰਘ ਖੋਰਾ ਅਤੇ ਫਿਰੋਜ਼ ਮੁਹੰਮਦ ਕਾਰਜਕਾਰਨੀ ਦੇ ਮੈਂਬਰ ਬਣੇ ਅਤੇ ਗੁਰਪ੍ਰੀਤ ਸਿੰਘ ਸੀਨੀਅਰ ਸਹਾਇਕ ਨੂੰ ਮੁੱਖ ਬੁਲਾਰਾ ਚੁਣਿਆ ਗਿਆ। -ਨਿੱਜੀ ਪੱਤਰ ਪ੍ਰੇਰਕ