ਪਾਤੜਾਂ: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਮੁਲਾਜ਼ਮਾਂ ਵੱਲੋਂ ਦਰਪੇਸ਼ ਮਸਲਿਆਂ ਦੇ ਹੱਲ ਲਈ ਐਂਪਲਾਈਜ਼ ਫੈਡਰੇਸ਼ਨ ਮੰਡਲ ਯੂਨਿਟ ਪਾਤੜਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਇਸ ਚੋਣ ਵਿਚ ਪ੍ਰਧਾਨ ਰਘਵੀਰ ਸਿੰਘ ਘੱਗਾ, ਸੀਨੀਅਰ ਮੀਤ ਪ੍ਰਧਾਨ ਬੱਗਾ ਸਿੰਘ, ਸਕੱਤਰ ਹਰੀ ਸਿੰਘ, ਮੀਤ ਪ੍ਰਧਾਨ ਰੂਪ ਸਿੰਘ, ਮੀਤ ਪ੍ਰਧਾਨ ਸ਼ਰਨਜੀਤ ਸਿੰਘ, ਸਹਾਇਕ ਸਕੱਤਰ ਵਰੁਣ ਕੁਮਾਰ, ਜਥੇਬੰਦਕ ਸਕੱਤਰ ਦਲਬੀਰ ਸਿੰਘ, ਖ਼ਜ਼ਾਨਚੀ ਅਜੀਤ ਸਿੰਘ, ਪ੍ਰੈੱਸ ਸਕੱਤਰ ਅਮਿਤ ਸ਼ਰਮਾ ਖਨੌਰੀ ਚੁਣੇ ਗਏ। -ਪੱਤਰ ਪ੍ਰੇਰਕ