ਨਵੀਂ ਦਿੱਲੀ, 8 ਜਨਵਰੀ
ਕੇਂਦਰ ਨੇ ਜੰਮੂ-ਕਸ਼ਮੀਰ ਕੇਡਰ ਦੇ ਆਈਪੀਐੱਸ, ਆਈਏਐੱਸ ਅਤੇ ਭਾਰਤੀ ਜੰਗਲਾਤ ਸੇਵਾ (ਆਈਐੱਫਐੱਸ) ਨੂੰ ਏਜੀਐੱਮਯੂਟੀ (ਅਰੁਣਾਚਲ, ਗੋਆ, ਮਿਜ਼ੋਰਮ ਅਤੇ ਕੇਂਦਰ ਸ਼ਾਸਤ ਪ੍ਰਦੇਸ਼) ਦੇ ਕੇਡਰ ਵਿਚ ਮਿਲਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਹੁਣ, ਜੰਮੂ-ਕਸ਼ਮੀਰ ਕੇਡਰ ਦੇ ਅਧਿਕਾਰੀ ਅਰੁਣਾਚਲ ਪ੍ਰਦੇਸ਼, ਗੋਆ, ਮਿਜ਼ੋਰਮ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਤਾਇਨਾਤ ਕੀਤੇ ਜਾ ਸਕਦੇ ਹਨ। ਇਸ ਦੇ ਨਾਲ ਹੀ ਇਨ੍ਹਾਂ ਰਾਜਾਂ ਦੇ ਅਧਿਕਾਰੀ ਜੰਮੂ-ਕਸ਼ਮੀਰ ਵਿੱਚ ਤਬਦੀਲ ਹੋਣ ਦੇ ਯੋਗ ਹੋਣਗੇ। ਮੰਨਿਆ ਜਾਂਦਾ ਹੈ ਕਿ ਇਹ ਫੈਸਲਾ ਨਵੇਂ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਜੰਮੂ-ਕਸ਼ਮੀਰ ਅਤੇ ਲੱਦਾਖ ਵਿਚ ਸੀਨੀਅਰ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀਆਂ ਦੀ ਘਾਟ ਦੇ ਮੱਦੇਨਜ਼ਰ ਕੀਤਾ ਗਿਆ ਹੈ।