ਬਟਾਲਾ: ਐੱਸਐੱਸਪੀ ਬਟਾਲਾ ਰਛਪਾਲ ਸਿੰਘ ਨੇ ਉਨ੍ਹਾਂ ਨੂੰ ਆਈਐੱਸਆਈ ਵੱਲੋਂ ਧਮਕੀਆਂ ਮਿਲਣ ਦੀਆਂ ਮੀਡੀਆ ਵਿੱਚ ਆ ਰਹੀਆਂ ਖ਼ਬਰਾਂ ਨੂੰ ਪੂਰੀ ਤਰ੍ਹਾਂ ਰੱਦ ਕੀਤਾ ਹੈ। ਐੱਸਐੱਸਪੀ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੱਲੋਂ ਕੋਈ ਧਮਕੀ ਨਹੀਂ ਮਿਲੀ ਹੈ, ਜਦ ਕਿ ਕੁਝ ਅਖ਼ਬਾਰਾਂ ਅਤੇ ਮੀਡੀਆ ਅਦਾਰਿਆਂ ਨੇ ਇਹ ਖ਼ਬਰ ਬਿਨਾਂ ਕਿਸੇ ਆਧਾਰ ’ਤੇ ਪ੍ਰਕਾਸ਼ਿਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਖ਼ਬਰ ਵਿੱਚ ਕੋਈ ਸੱਚਾਈ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਅਜਿਹਾ ਕੋਈ ਬਿਆਨ ਨਹੀਂ ਦਿੱਤਾ, ਜੋ ਕੁੱਝ ਅਖਬਾਰਾਂ ਵਿੱਚ ਛਪਿਆ ਹੈ। -ਖੇਤਰੀ ਪ੍ਰਤੀਨਿਧ