ਖੇਤਰੀ ਪ੍ਰਤੀਨਿਧ
ਐਸ.ਏ.ਐਸ.ਨਗਰ (ਮੁਹਾਲੀ), 16 ਸਤੰਬਰ
ਪੰਜਾਬ ਸੀਟੂ ਦੇ ਸੂਬਾਈ ਪ੍ਰਧਾਨ ਮਹਾਂ ਸਿੰਘ ਰੋੜੀ ਅਤੇ ਜਨਰਲ ਸਕੱਤਰ ਚੰਦਰ ਸ਼ੇਖਰ ਦੀ ਅਗਵਾਈ ਹੇਠਲੇ ਵਫ਼ਦ ਨੇ ਕਿਰਤ ਕਮਿਸ਼ਨਰ ਪਰਵੀਨ ਕੁਮਾਰ ਥਿੰਦ ਅਤੇ ਵਧੀਕ ਕਿਰਤ ਕਮਿਸ਼ਨਰ ਮੋਨਾ ਪੁਰੀ ਨਾਲ ਮੀਟਿੰਗ ਕੀਤੀ। ਇਸ ਮੌਕੇ ਵਫ਼ਦ ਨੇ ਮਹਿੰਗਾਈ ਭੱਤੇ ਦੀ ਬਹਾਲੀ, ਘੱਟੋ-ਘੱਟ ਉਜਰਤਾਂ ਵਿੱਚ ਵਾਧਾ, ਵਿਭਾਗ ਦੇ ਪੋਰਟਲ ਦੀ ਕਾਰਜ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ, 2019 ਅਤੇ 2020 ਦੀਆਂ ਸਲਾਨਾ ਰਿਟਰਨਾਂ ਆਨਲਾਈਨ ਸਵੀਕਾਰ ਕਰਨ ਲਈ ਹੋਰ ਤਿੰਨ ਮਹੀਨੇ ਦਾ ਗਰੇਸ ਪੀਰੀਅਡ ਵਧਾਉਣ ਤੇ ਹੋਰ ਕਈਂ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ। ਵਫ਼ਦ ਮੁਤਾਬਕ ਅਧਿਕਾਰੀਆਂ ਨੇ ਮੰਗਾਂ ਹੱਲ ਕਰਨ ਦਾ ਭਰੋਸਾ ਦਿਵਾਇਆ ਹੈ।