ਵਾਸ਼ਿੰਗਟਨ, 24 ਜੁਲਾਈਅਮਰੀਕਾ ਨੇ ਕਿਹਾ ਹੈ ਕਿ ਉਹ ਨਾਗਰਿਕ ਸੰਗਠਨਾਂ, ਸੱਤਾ ਦੇ ਆਲੋਚਕਾਂ ਅਤੇ ਪੱਤਰਕਾਰਾਂ ਖ਼ਿਲਾਫ਼ ਜਾਸੂਸ ਟੈਕਨਾਲੋਜੀ ਦੀ ਵਰਤੋਂ ਕਰਨ ਦਾ ਵਿਰੋਧ ਕਰਦਾ ਹੈ ਤੇ ਇਸ ਤੋਂ ਚਿੰਤਤ ਹੈ। ਹਾਲਾਂਕਿ ਅਮਰੀਕਾ ਨੇ ਸਪੱਸ਼ਟ ਕੀਤਾ ਕਿ ਉਸ ਨੂੰ ਭਾਰਤ ਵਿੱਚ ਚੱਲ ਰਹੇ ਪੈਗਾਸਸ ਵਿਵਾਦ ਦੀ ਕੋਈ ਬਹੁਤੀ ਜਾਣਕਾਰੀ ਨਹੀਂ ਹੈ। ਭਾਰਤ ਸਮੇਤ ਕਈ ਦੇਸ਼ਾਂ ਵਿੱਚ ਸਿਆਸਤਦਾਨਾਂ, ਪੱਤਰਕਾਰਾਂ, ਮਨੁੱਖੀ ਅਧਿਕਾਰ ਕਾਰਕੁਨਾਂ ਅਤੇ ਹੋਰਾਂ ਦੀ ਕਥਿਤ ਤੌਰ ’ਤੇ ਜਾਸੂਸੀ ਕਰਨ ਲਈ ਪੈਗਾਸਸ ਸਾਫਟਵੇਅਰ ਦੀ ਵਰਤੋਂ ਨੇ ਨਿੱਜਤਾ ਦੇ ਮੁੱਦਿਆਂ ’ਤੇ ਚਿੰਤਾ ਜ਼ਾਹਰ ਕੀਤੀ ਹੈ।