ਨਵੀਂ ਦਿੱਲੀ, 23 ਫਰਵਰੀ
ਭਾਰਤ ਵਿਚ ਬੀਤੇ ਚੌਵੀ ਘੰਟਿਆਂ ਦੌਰਾਨ ਕੋਵਿਡ-19 ਦੇ 10584 ਨਵੇਂ ਕੇਸ ਸਾਹਮਣੇ ਆਉਣ ਨਾਲ ਦੇਸ਼ ਵਿਚ ਕਰੋਨਾ ਪੀੜਤਾਂ ਦੀ ਗਿਣਤੀ 11016434 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਮੰਗਲਵਾਰ ਸਵੇਰੇ ਅੱਠ ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ 78 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਕੁੱਲ ਗਿਣਤੀ 1,56,463 ਹੋ ਗਈ ਹੈ। ਬੀਤੇ ਚੌਵੀ ਘੰਟਿਆਂ ਦੌਰਾਨ ਮਰਨ ਵਾਲਿਆਂ ਵਿੱਚ 15 ਮਰੀਜ਼ ਪੰਜਾਬ ਦੇ ਹਨ।