ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 21 ਅਗਸਤ
ਸਥਾਨਕ ਬਲਮਗੜ੍ਹ ਰੋਡ ’ਤੇ ਰੰਗਬੁੱਲਾ ਕੰਡਾ ਦੇ ਨੇੜੇ ਰਹਿਣ ਵਾਲੇ ਇਕ ਨੌਜਵਾਨ ਵੱਲੋਂ ਸਲਫਾਸ ਖਾ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ| ਮ੍ਰਿਤਕ ਦੀ ਪਛਾਣ ਪ੍ਰਵੀਨ ਕੁਮਾਰ ਵਜੋਂ ਹੋਈ ਹੈ| ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ| ਮ੍ਰਿਤਕ ਦੇ ਪਿਤਾ ਪ੍ਰੇਮ ਸਿੰਘ ਨੇ ਦੱਸਿਆ ਕਿ ਪ੍ਰਵੀਨ ਕੁਮਾਰ ਰਾਤ ਪੈਂਦਿਆਂ ਘਰ ਆਇਆ ਅਤੇ ਆਉਂਦਿਆਂ ਹੀ ਡਿੱਗ ਪਿਆ ਤੇ ਤੜਪਣ ਲੱਗ ਪਿਆ| ਉਸ ਨੂੰ ਇਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ| ਪ੍ਰੇਮ ਸਿੰਘ ਨੇ ਦੱਸਿਆ ਕਿ ਉਸ ਦੇ ਪੁੱਤਰ ਨੂੰ ਕੁਝ ਲੋਕ ਧਮਕੀਆਂ ਦੇ ਰਹੇ ਸਨ, ਜਿਸ ਕਰ ਕੇ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ| ਪੁਲੀਸ ਨੇ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ।