ਪੱਤਰ ਪ੍ਰੇਰਕ
ਰਾਜਪੁਰਾ, 22 ਜੁਲਾਈ
ਸੀਬੀਐੱਸਈ ਬੋਰਡ ਵੱਲੋਂ ਅੱਜ ਐਲਾਨਿਆ ਬਾਰ੍ਹਵੀਂ ਜਮਾਤ ਦਾ ਨਤੀਜਾ ਇਥੋਂ ਦੇ ਪਟੇਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਲਈ ਸ਼ਾਨਦਾਰ ਰਿਹਾ। ਸਕੂਲ ਦੀ ਪ੍ਰਿੰਸੀਪਲ ਮੈਡਮ ਛਾਇਆ ਨਰੂਲਾ ਨੇ ਦੱਸਿਆ ਕਿ ਸਕੂਲ ਦੇ ਮੈਡੀਕਲ ਦੇ ਵਿਦਿਆਰਥੀ ਵੈਭਵ ਨੇ 98 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਨਾਨ ਮੈਡੀਕਲ ਦੇ ਵਿਦਿਆਰਥੀ ਹਰਸ਼ ਪਾਹਵਾ ਨੇ 96 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਕਾਮਰਸ ਗਰੁੱਪ ਵਿੱਚੋਂ ਸਾਨੀਆ ਗੁਪਤਾ ਨੇ 97.6 ਫੀਸਦੀ ਅਤੇ ਆਰਟਸ ਗਰੁੱਪ ਦੀ ਵਿਦਿਆਰਥਣ ਗੁਰਜੱਗਾ ਨੇ 95.4 ਫੀਸਦੀ ਅੰਕ ਪ੍ਰਾਪਤ ਕਰਕੇ ਆਪਣੇ ਸਕੂਲ ਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ।
ਧੂਰੀ (ਖੇਤਰੀ ਪ੍ਰਤੀਨਿਧ): ਮਾਡਰਨ ਸੈਕੂਲਰ ਪਬਲਿਕ ਸਕੂਲ ਧੂਰੀ ਦਾ ਸੀਬੀਐੱਸਈ ਵੱਲੋਂ ਐਲਾਨਿਆ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਦੀ ਪ੍ਰਿੰਸੀਪਲ ਨੇ ਦੱਸਿਆ ਕਿ ਸਾਇੰਸ ਗਰੁੱਪ ਵਿਚੋਂ ਸਕੂਲ ਦੇ ਵਿਦਿਆਰਥੀ ਵਿਸ਼ਾਲ ਗਰਗ ਨੇ 95 ਫ਼ੀਸਦ, ਆਕਾਸ਼ ਜੈਨ ਨੇ 94.8 ਫ਼ੀਸਦ, ਕਮਲਜੀਤ ਕੌਰ ਨੇ 90.8 ਫ਼ੀਸਦ ਅੰਕ ਪ੍ਰਾਪਤ ਕੀਤੇ। ਇਸੇ ਤਰ੍ਹਾਂ ਕਾਮਰਸ ਗਰੁੱਪ ਵਿੱਚੋਂ ਸੁਮਨਪ੍ਰੀਤ ਕੌਰ ਨੇ 95 ਫ਼ੀਸਦ, ਮਹਿਕਪ੍ਰੀਤ ਕੌਰ ਨੇ 93.4 ਫ਼ੀਸਦ ਅਤੇ ਅਰਸ਼ਪ੍ਰੀਤ ਕੌਰ ਨੇ 89.4 ਫ਼ੀਸਦ ਅੰਕ ਲਏ। ਆਰਟਸ ਗਰੁੱਪ ਵਿਚੋਂ ਸਹਿਜਪ੍ਰੀਤ ਸਿੰਘ ਨੇ 91.2 ਫ਼ੀਸਦ, ਹਰਮਨਪ੍ਰੀਤ ਕੌਰ ਨੇ 89.2 ਫ਼ੀਸਦ ਅਤੇ ਪ੍ਰਨੀਤ ਕੌਰ ਨੇ 88.6 ਫ਼ੀਸਦ ਅੰਕ ਪ੍ਰਾਪਤ ਕੀਤੇ। ਸਕੂਲ ਦੇ ਡਾਇਰੈਕਟਰ ਜਗਜੀਤ ਸਿੰਘ ਅਤੇ ਪ੍ਰਿੰਸੀਪਲ ਗੁਰਵਿੰਦਰ ਕੌਰ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ।
ਐਲਪਾਈਨ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ
ਭਵਾਨੀਗੜ੍ਹ (ਪੱਤਰ ਪ੍ਰੇਰਕ): ਸੀਬੀਐਸਈ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿੱਚ ਐਲਪਾਈਨ ਪਬਲਿਕ ਸਕੂਲ ਭਵਾਨੀਗੜ੍ਹ ਦੀ ਬਾਰਵੀਂ ਜਮਾਤ ਦੇ ਕਾਮਰਸ, ਨਾਨ-ਮੈਡੀਕਲ ਅਤੇ ਮੈਡੀਕਲ ਗਰੁੱਪ ਦਾ ਨਤੀਜਾ 100 ਫ਼ੀਸਦ ਆਇਆ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਰੋਮਾ ਅਰੋੜਾ ਨੇ ਦੱਸਿਆ ਹਰ ਸਾਲ ਵਾਂਗ ਇਸ ਵਾਰ ਵੀ ਸਕੂਲ ਸਟਾਫ ਅਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਸ਼ਾਨਦਾਰ ਨਤੀਜਾ ਆਇਆ ਹੈ। ਉਨ੍ਹਾਂ ਦੱਸਿਆ ਕਿ ਕਾਮਰਸ ਗਰੁੱਪ ਦੀ ਸਿਮਰਨ ਕੌਰ ਨੇ 96. 6 ਫੀਸਦ,ਹਿਮਾਂਸ਼ੂ ਨੇ 95.8 ਫ਼ੀਸਦ, ਭਾਰਤੀ ਗੋਇਲ ਨੇ 93.2 ਫ਼ੀਸਦ, ਨਾਨ-ਮੈਡੀਕਲ ਗਰੁੱਪ ਦੇ ਨਮਜੋਤ ਸਿੰਘ ਨੇ 93.2 ਫ਼ੀਸਦ, ਅਰਸ਼ਪ੍ਰੀਤ ਕੌਰ ਨੇ 92.4 ਫ਼ੀਸਦ ਅਤੇ ਮੈਡੀਕਲ ਗਰੁੱਪ ਵਿੱਚੋਂ ਕਰਨਵੀਰ ਸਿੰਘ ਬਾਜਵਾ ਨੇ 92.4 ਫ਼ੀਸਦ ਅੰਕ ਹਾਸਲ ਕਰਕੇ ਸਕੂਲ ਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ। ਮੈਨੇਜਮੈਂਟ ਵੱਲੋਂ ਹਰਮੀਤ ਸਿੰਘ ਗਰੇਵਾਲ ਨੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ।