ਹੰਡਿਆਇਆ: ਪੁਲੀਸ ਚੌਕੀ ਹੰਡਿਆਇਆ ਵੱਲੋਂ ਵਾਈ.ਐੱਸ. ਕਾਲਜ ਵਿੱਚ ਟਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਐੱਸਆਈ ਸਰਬਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਬਾਰੇ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣੇ ਚਾਹੀਦੇ ਹਨ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਗੁਰਪਾਲ ਸਿੰਘ ਰਾਣਾ, ਸਕੂਲ ਪ੍ਰਿੰਸੀਪਲ ਡਾ. ਅੰਜਿਤਾ ਦਾਹੀਆ ਤੇ ਵਾਈਸ ਪ੍ਰਿੰਸੀਪਲ ਸਚਿਨ ਗੁਪਤਾ ਸਣੇ ਵਿਦਿਆਰਥੀ ਹਾਜ਼ਰ ਸਨ। -ਪੱਤਰ ਪ੍ਰੇਰਕ