ਪਟਿਆਲਾ: ਸੀਨੀਅਰ ਸੈਕੰਡਰੀ ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਨੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ ਵੱਲੋਂ ਸ਼ੁਰੂ ਕੀਤੇ ਗਏ ਨਸ਼ਾ ਮੁਕਤ ਭਾਰਤ ਅਭਿਆਨ ਦੇ ਤਹਿਤ ਅੱਜ ਆਪਣੇ ਵਿਦਿਆਰਥੀਆਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ। ਸਵੇਰ ਦੀ ਸਭਾ ਵਿੱਚ ਏਐਨਓ ਸਤਵੀਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਚਾਨਣਾ ਪਾਇਆ। ਸ਼ਾਮ 4 ਵਜੇ ਐਨਸੀਸੀ ਕੈਡਿਟਾਂ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ. ਵਰਿੰਦਰ ਕੁਮਾਰ ਨੂੰ ਸੁਣਿਆ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਬਲਵਿੰਦਰ ਕੌਰ, ਗਗਨਦੀਪ ਸਿੰਘ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ