ਰਮੇਸ਼ ਭਾਰਦਵਾਜ
ਲਹਿਰਾਗਾਗਾ, 21 ਜੂਨ
ਚੋਣ ਪ੍ਰਚਾਰ ਦੇ ਆਖਰੀ ਹੱਲੇ ਵਜੋਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਨਾਲ ਹਲਕਾ ਲਹਿਰਾ ਦੇ ਵਿਧਾਇਕ ਬਰਿੰਦਰ ਗੋਇਲ, ਮੂਨਕ ਤੇ ਖਨੌਰੀ ਦੀਆਂ ਟਰੱਕ ਯੂਨੀਅਨਾਂ ਵਿੱਚ ਟਰੱਕ ਅਪਰੇਟਰਾਂ ਨੂੰ ਸੰਬੋਧਨ ਕਰਨ ਲਈ ਪਹੁੰਚੇੇ।
ਸ੍ਰੀ ਭੁੱਲਰ ਨੇ ਕਿਹਾ ਕਿ ਜਦੋਂ ਦੀ ‘ਆਪ’ ਸਰਕਾਰ ਹੋਂਦ ’ਚ ਆਈ ਹੈ, ਉਦੋਂ ਤੋਂ ਟਰੱਕ ਅਪਰੇਟਰਾਂ ਨੂੰ ਕਿਸੇ ਤਰ੍ਹਾਂ ਤੰਗ-ਪ੍ਰੇਸ਼ਾਨ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਬਿਲਕੁੱਲ ਆਮ ਆਦਮੀ ਤੇ ਪਿੰਡ ਘਰਾਚੋਂ ਦੇ ਸਰਪੰਚ ਨੂੰ ਸੰਸਦੀ ਚੋਣ ਲਈ ਟਿਕਟ ਦਿੱਤੀ ਹੈ ਤਾਂ ਜੋ ਉਹ ਹਲਕਾ ਵਾਸੀਆਂ ਦੀ ਅਵਾਜ਼ ਬੁਲੰਦ ਕਰ ਸਕਣ। ਇਸ ਮੌਕੇ ਅਪਰੇਟਰਾਂ ਨੇ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿੱਚ ਹਮਾਇਤ ਦੇਣ ਦਾ ਭਰੋਸਾ ਦਿੱਤਾ। ਯੂਥ ਆਗੂ ਐਡਵੋਕੇਟ ਗੋਰਵ ਗੋਇਲ, ਗੁਰੀ ਚਹਿਲ ਤੇ ਆਰਕੇ ਗੁਪਤਾ ਨੇ ਵੀ ਸੰਬੋਧਨ ਕੀਤਾ।
ਇਸੇ ਦੌਰਾਨ ਇੱਥੋਂ ਦੇ ਰਾਮੀਂ ਵਾਲੀ ਖੂਹੀ ਚੌਕ ’ਚ ‘ਆਪ’ ਦੀ ਮਹਿਲਾ ਆਗੂ ਕਾਂਤਾ ਗੋਇਲ ਨੇ ਲੋਕਾਂ ਪਾਰਟੀ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ। ਇਸੇ ਦੌਰਾਨ ਹਲਕਾ ਲਹਿਰਾ ਦੇ ਵਿਧਾਇਕ ਬਰਿੰਦਰ ਗੋਇਲ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਗੋਇਲਾ ਦਾ ਕਹਿਣਾ ਸੀ ਕਿ ਆਮ ਆਦਮੀ ਪਾਰਟੀ ਹੀ ਅਜਿਹੀ ਪਾਰਟੀ ਹੈ ਜੋ ਵਰਕਰਾਂ ਨੂੰ ਟਿਕਟਾਂ ਦੇ ਕੇ ਲੋਕ ਸਭਾ ਜਾਂ ਵਿਧਾਨ ਸਭਾ ਵਿੱਚ ਭੇਜਦੀ ਹੈ।