ਪੱਤਰ ਪ੍ਰੇਰਕ
ਫਤਿਹਗੜ੍ਹ ਚੂੜੀਆਂ, 6 ਫਰਵਰੀ
ਕਾਂਗਰਸ ਦੇ ਸੀਨੀਅਰ ਆਗੂ ਬਲਦੇਵ ਸਿੰਘ ਬੰਦੇਸ਼ਾ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪ੍ਰੀਤਮ ਸਿੰਘ ਬੱਬੂ ਅਤੇ ਰਾਜੀਵ ਸ਼ਰਮਾ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਇਸ ਮੌਕੇ ‘ਆਪ’ ਆਗੂ ਪ੍ਰੀਤਮ ਸਿੰਘ ਬੱਬੂ ਵੱਲੋਂ ਬਲਦੇਵ ਸਿੰਘ ਬੰਦੇਸ਼ਾ ਦਾ ਪਾਰਟੀ ਵਿੱਚ ਆਉਣ ’ਤੇ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਬਲਦੇਵ ਸਿੰਘ ਬੰਦੇਸ਼ਾ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਦੇ ਕੰਮ ਚੰਗੇ ਲੱਗੇ ਹਨ, ਜਿਸ ਕਰਕੇ ਉਹ ‘ਆਪ’ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਜੋ ਵੀ ਡਿਊਟੀ ਲਗਾਏਗੀ, ਉਹ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਹਰੇਕ ਮੀਟਿੰਗਾਂ ਵਿਚ ਹਿੱਸਾ ਲੈ ਕੇ ਪਾਰਟੀ ਦਾ ਪ੍ਰਚਾਰ ਕਰਨਗੇ।