ਪੱਤਰ ਪ੍ਰੇਰਕ
ਦਸੂਹਾ, 3 ਦਸੰਬਰ
ਇੱਥੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਕਰਵਾਏ ਹੁਸ਼ਿਆਰਪੁਰ ਜ਼ੋਨ-ਬੀ ਦੇ ਜ਼ੋਨਲ ਯੁਵਕ ਤੇ ਵਿਰਾਸਤੀ ਮੇਲੇ ਵਿੱਚ ਗੁਰੂੁ ਤੇਗ ਬਹਾਦਰ ਖਾਲਸਾ ਕਾਲਜ ਫਾਰ ਵਿਮੈੱਨ ਦਸੂਹਾ ਨੇ 28 ਇਨਾਮ ਜਿੱਤ ਕੇ ਦੂਸਰਾ ਸਥਾਨ ਹਾਸਲ ਕੀਤਾ ਹੈ। ਇਸ ਸਬੰਧੀ ਯੁਵਕ ਮੇਲੇ ਦੇ ਕੰਟੀਜੈਂਟ ਇੰਚਾਰਜ ਡਾ. ਅਮਰਜੀਤ ਕੌਰ ਕਾਲਕਟ ਨੇ ਦੱਸਿਆ ਕਿ ਪ੍ਰਿੰਸੀਪਲ ਨਰਿੰਦਰ ਕੌਰ ਦੀ ਅਗਵਾਈ ਹੇਠ ਵਿਦਿਆਰਥਣਾਂ ਨੇ ਯੁਵਕ ਮੇਲੇ ਵਿੱਚ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲਿਆ। ਅੱਠ ਮੁਕਾਬਲਿਆਂ ਨਾਲਾ ਮੇਕਿੰਗ, ਕਲੇਅ ਮਾਡਲਿੰਗ, ਫੋਟੋਗ੍ਰਾਫੀ, ਫੁੱਲਕਾਰੀ, ਕਹਾਣੀ ਲੇਖਣ, ਕਵਿਤਾ ਲੇਖਣ ਅਤੇ ਸੰਮੀ ਵਿੱਚੋਂ ਸੰਦੀਪ ਕੌਰ ਅਤੇ ਕਵਿਸ਼ਰੀ ਮੁਕਾਬਲਿਆਂ ਵਿੱਚੋਂ ਸੁਰਬੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਪ੍ਰਾਪਤੀ ਲਈ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਬੀਰ ਸਿੰਘ ਰੰਧਾਵਾ, ਉਪ ਪ੍ਰਧਾਨ ਅਜਮੇਰਪਾਲ ਸਿੰਘ ਘੁੰਮਣ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ।