ਨਵੀਂ ਦਿੱਲੀ, 16 ਸਤੰਬਰ
ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 30,570 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕਰੋਨਾ ਪੀੜਤਾਂ ਦੀ ਗਿਣਤੀ ਵਧ ਕੇ 3,33,47,325 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ ਕੀਤੇ ਤਾਜ਼ਾ ਅੰਕੜਿਆਂ ਅਨੁਸਾਰ ਚੌਵੀ ਘੰਟਿਆਂ ਦੌਰਾਨ ਕੋਵਿਡ ਕਾਰਨ 431 ਹੋਰ ਮੌਤਾਂ ਤੋਂ ਬਾਅਦ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4,43,928 ਹੋ ਗਈ ਹੈ।