ਜਲੰਧਰ: ਨਾਜਾਇਜ਼ ਖਣਨ ਤੇ ਮਨੀ ਲਾਂਡਰਿੰਗ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਜ਼ਮਾਨਤ ਫਿਰ ਟਲ ਗਈ ਹੈ। ਅਗਲੀ ਸੁਣਵਾਈ ਹੁਣ 27 ਅਪਰੈਲ ਨੂੰ ਹੋਵੇਗੀ। ਜ਼ਿਲ੍ਹਾ ਸੈਸ਼ਨ ਜੱਜ ਰੁਪਿੰਦਰਜੀਤ ਕੌਰ ਚਾਹਲ ਦੀ ਅਦਾਲਤ ਵਿੱਚ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਹੋਈ। ਗ਼ੌਰਤਲਬ ਹੈ ਕਿ ਭੁਪਿੰਦਰ ਸਿੰਘ ਹਨੀ ਦੀ ਗ੍ਰਿਫ਼ਤਾਰੀ ਵਿਧਾਨ ਸਭਾ ਚੋਣਾਂ ਦੌਰਾਨ ਹੋਈ ਸੀ। ਇਸ ਸਬੰਧੀ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਵੀ ਈਡੀ ਨੇ ਤਲਬ ਕੀਤਾ ਸੀ। -ਨਿੱਜੀ ਪੱਤਰ ਪ੍ਰੇਰਕ