ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 3 ਨਵੰਬਰ
ਗੋਇੰਦਵਾਲ ਸਾਹਿਬ ਤੋਂ ਤਰਨ ਤਾਰਨ ਮਾਰਗ ਉਪਰ ਸੰਘਣੀ ਧੁੰਦ ਕਾਰਨ ਸਕੂਲ ਬੱਸ ਅਤੇ ਟਰੱਕ ਵਿਚਾਲੇ ਟੱਕਰ ਹੋਣ ਕਾਰਨ ਬੱਸ ਦੇ ਡਰਾਈਵਰ ਤੇ ਵਿਦਿਆਰਥਣ ਦੀ ਮੌਤ ਹੋ ਗਈ। ਮਾਈ ਭਾਗੋ ਸਕੂਲ ਪਿੰਦੀ ਤਰਨ ਤਾਰਨ ਦੀ ਬੱਸ ਵੱਖ ਵੱਖ ਪਿੰਡਾਂ ਵਿਚੋਂ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ ਤਾਂ ਕਸਬਾ ਫਤਿਆਬਾਦ ਤੋਂ ਅੱਗੇ ਸੰਘਣੀ ਧੁੰਦ ਕਾਰਨ ਸਹਮਣੇ ਤੋ ਆ ਰਹੇ ਟਰੱਕ ਨਾਲ ਟਕਰਾਅ ਗਈ।
ਹਾਦਸੇ ਵਿੱਚ ਬੱਸ ਦੇ ਡਰਾਈਵਰ ਤੇ ਵਿਦਿਆਰਥਣ ਦੀ ਮੌਕੇ ‘ਤੇ ਮੌਤ ਹੋ ਗਈ। ਥਾਣਾ ਗੋਇੰਦਵਾਲ ਸਾਹਿਬ ਦੀ ਪੁਲੀਸ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਕਰਾਉਣ ਲਈ ਸਿਵਲ ਹਸਪਤਾਲ ਤਰਨ ਤਾਰਨ ਭੇਜ ਦਿੱਤੀਆਂ ਹਨ ਤੇ ਟਰੱਕ ਡਰਾਈਵਰ ਫ਼ਰਾਰ ਹੈ।