ਪੱਤਰ ਪ੍ਰੇਰਕ
ਅਮਰਗੜ੍ਹ, 24 ਸਤੰਬਰ
ਪਾਇਨੀਅਰ ਸਕੂਲ ਗੱਜਣਮਾਜਰਾ ਦੇ ਕਬੱਡੀ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿੱਚ ਜਿੱਤ ਹਾਸਲ ਕੀਤੀ ਹੈ। ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਮੰਡੇਰ ਨੇ ਦੱਸਿਆ ਕਿ ਸਕੂਲ ਨੇ ਜ਼ਿਲ੍ਹਾ ਪੱਧਰੀ ਕਬੱਡੀ ਮੁਕਾਬਲਿਆਂ ਦੌਰਾਨ ਲੜਕੇ ਅੰਡਰ 19 ਵਿਚ ਪਹਿਲਾ ਤੇ ਅੰਡਰ 14 ਵਿਚ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਫਿਜੀਕਲ ਸਟਾਫ ਦੇ ਡੀਪੀਈ ਮਨਪ੍ਰੀਤ ਸਿੰਘ, ਜਤਿੰਦਰ ਸਿੰਘ, ਮੈਡਮ ਕਿਰਨ, ਮੈਡਮ ਪਰਦੀਪ ਤੇ ਮੈਡਮ ਸੰਦੀਪ ਕੌਰ ਨੂੰ ਵਧਾਈ ਦਿੰਦੇ ਕਿਹਾ ਕਿ ਸਰੀਰਿਕ ਸਿੱਖਿਆ ਅਧਿਆਪਕਾਂ ਦੀ ਮਿਹਨਤ ਰੰਗ ਲਿਆਈ ਹੈ। ਸਕੂਲ ਦੇ ਖਿਡਾਰੀਆਂ ਨੇ ਵਾਲੀਬਾਲ ਤੇ ਹੋਰ ਖੇਡਾਂ ਵਿਚ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਸਕੂਲ ਸਟਾਫ ਵੱਲੋਂ ਜੇਤੂ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ।