ਪੱਤਰ ਪ੍ਰੇਰਕ
ਮੂਨਕ, 5 ਫਰਵਰੀ
ਸ਼੍ਰੋਮਣੀ ਅਕਾਲੀ ਦਲ ਸੰਯੁਕਤ, ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੀ ਪਤਨੀ ਬੀਬੀ ਗਗਨਦੀਪ ਕੌਰ ਢੀਂਡਸਾ ਵੱਲੋਂ ਪਿੰਡ ਬਾਦਲਗੜ੍ਹ, ਬੰਗਾਂ, ਡੂਡੀਆਂ ਸਮੇਤ ਕਈ ਪਿੰਡਾਂ ਵਿੱਚ ਭਰਵੀਆਂ ਚੋਣ ਮੀਟਿੰਗਾਂ ਕਰਕੇ ਲੋਕਾਂ ਨੂੰ 20 ਫਰਵਰੀ ਨੂੰ ਚੋਣ ਨਿਸ਼ਾਨ ਟੈਲੀਫੋਨ ਵਾਲਾ ਬਟਨ ਦਬਾ ਕੇ ਸ੍ਰੀ ਢੀਂਡਸਾ ਦੀ ਜਿੱਤ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਬੀਬੀ ਗਗਨਦੀਪ ਕੌਰ ਢੀਂਡਸਾ ਨੇ ਕਿਹਾ ਕਿ ਹਲਕੇ ਦੇ ਵਿਕਾਸ ਤੇ ਤਰੱਕੀ ਲਈ ਸ੍ਰੀ ਢੀਂਡਸਾ ਨੂੰ ਜਿਤਾਉਣਾ ਬੇਹੱਦ ਜ਼ਰੂਰੀ ਹੈ। ਬੀਬੀ ਢੀਂਡਸਾ ਨੇ ਕਿਹਾ ਕਿ ਕਾਂਗਰਸ ਦੇ 50 ਸਾਲਾਂ ਦੇ ਕਾਰਜਕਾਲ ਦੌਰਾਨ ਹੋਏ ਕੰਮਾਂ ’ਤੇ ਸ੍ਰੀ ਢੀਂਡਸਾ ਵੱਲੋਂ ਪਿਛਲੇ 6 ਸਾਲਾਂ ਦੌਰਾਨ ਕਰਵਾਏ ਕੰਮ ਭਾਰੂ ਹਨ। ਇਸ ਮੌਕੇ ਬੀਬੀ ਸੁਨੀਤਾ ਸ਼ਰਮਾ, ਹਰਪ੍ਰੀਤ ਕੌਰ, ਜਸਪਾਲ ਕੌਰ, ਸੱਤਿਆ ਦੇਵੀ, ਕਾਂਤਾ ਦੇਵੀ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਦੀਆਂ ਔਰਤਾਂ ਤੇ ਹੋਰ ਪਤਵੰਤੇ ਹਾਜ਼ਰ ਸਨ।