ਤਰਨ ਤਾਰਨ(ਗੁਰਬਖਸ਼ਪੁਰੀ): ਭਾਰਤੀ ਜਨਤਾ ਪਾਰਟੀ ਦੇ ਆਗੂ ਤੇ ਸਾਬਕ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਸੂਬੇ ਦੀ ‘ਆਮ ਆਦਮੀ ਪਾਰਟੀ’ ਸਰਕਾਰ ਉੱਤੇ ਤਿੱਖੇ ਹਮਲੇ ਕਰਦਿਆਂ ਪੰਜਾਬ ਅੰਦਰ ਅਗਲੀ ਸਰਕਾਰ ਭਾਜਪਾ ਦੀ ਕਾਇਮ ਹੋਣ ਦਾ ਦਾਅਵਾ ਕੀਤਾ ਹੈ। ਉਹ ਇਥੇ ਪੰਜਾਬ ਸਟੇਟ ਐਮਚਿਓਰ ਐਥਲੈਟਿਕਸ ਐਸੋਸੀਏਸ਼ਨ ਦੇ ਚੇਅਰਮੈਨ ਦੇ ਤੌਰ ’ਤੇ ਸ਼ੁਰੂ ਹੋਏ ਖੇਡ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਾਮਲ ਹੋਣ ਲਈ ਆਏ ਸਨ| ਉਨ੍ਹਾਂ ਸੂਬਾ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਸਵਾਲ ਉਠਾਉਂਦਿਆਂ ਕਿਹਾ ਕਿ ਸੂਬੇ ਅੰਦਰ ਅਮਨ ਕਾਨੂੰਨ ਦੀ ਹਾਲਤ ਤਰਸਯੋਗ ਬਣ ਗਈ ਹੈ। ਰੇਤ ਦੀਆਂ ਕੀਮਤਾਂ ਅਸਮਾਨ ਨੂੰ ਛੋਹ ਰਹੀਆਂ ਹਨ| ਉਨ੍ਹਾਂ ਭਾਜਪਾ ਦੀਆਂ ਨੀਤੀਆਂ ਦੀ ਡਾਢੀ ਤਾਰੀਫ਼ ਕੀਤੀ। ਇਸ ਮੌਕੇ ਪਾਰਟੀ ਆਗੂ ਅਮਰਜੀਤ ਸ਼ਰਮਾ, ਚੰਦਰ ਅਗਰਵਾਲ, ਸਰਬਜੀਤ ਕੌਰ ਬਾਠ ਆਦਿ ਹਾਜ਼ਰ ਸਨ|