ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਫਰਵਰੀ
ਪੰਜਾਬ ਵਿਧਾਨ ਸਭਾ ਦੇ 117 ਵਿਧਾਨ ਸਭਾ ਹਲਕਿਆਂ ਲਈ 1304 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ। ਮੁੱਖ ਚੋਣ ਅਫਸਰ ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਦੌਰਾਨ 2266 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਸਨ। ਕਾਗਜ਼ਾਂ ਦੀ ਪੜਤਾਲ ਦੌਰਾਨ 588 ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਤੇ ਕਾਗਜ਼ ਵਾਪਸ ਲੈਣ ਦੀ ਆਖਰੀ ਤਾਰੀਖ ਤੱਕ ਦਰੁਸਤ ਪਾਏ ਗਏ 1645 ਵਿੱਚੋਂ 341 ਨਾਮਜ਼ਦਗੀ ਪੱਤਰ ਵਾਪਸ ਲੈ ਲਏ ਗਏ ਹਨ ਜਿਸ ਕਾਰਨ ਹੁਣ 1304 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ। ਉਨ੍ਹਾਂ ਦੱਸਿਆ ਕਿ ਸਭ ਤੋਂ ਵੱਧ 19-19 ਉਮੀਦਵਾਰ ਵਿਧਾਨ ਸਭਾ ਹਲਕਾ ਸਾਹਨੇਵਾਲ ਅਤੇ ਪਟਿਆਲਾ ਦਿਹਾਤੀ ਤੋਂ ਚੋਣ ਮੈਦਾਨ ਵਿੱਚ ਹਨ।