ਨਿਹਾਲ ਸਿੰਘ ਵਾਲਾ/ਮੋਗਾ: ਅਦਾਕਾਰ ਸੋਨੂੰ ਸੂਦ ਦੀ ਭੈਣ ਤੇ ਕਾਂਗਰਸ ਦੀ ਹਲਕਾ ਇੰਚਾਰਜ ਮਲਵਿਕਾ ਸੂਦ ਵੱਲੋਂ ਪਿੰਡ ਦੌਲਤਪੁਰਾ ਨੀਵਾਂ ਵਿੱਚ ਅੱਖਾਂ ਦਾ ਕੈਂਪ ਲਗਾਇਆ ਗਿਆ। ਜਲੰਧਰ ਦੇ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਨੇੜਲੇ ਦਸ ਪੰਦਰਾਂ ਪਿੰਡਾਂ ਦੇ 1485 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਮਰੀਜ਼ਾਂ ਨੂੰ ਮੁਫ਼ਤ ਐਨਕਾਂ ਅਤੇ ਦਵਾਈਆਂ ਵੰਡੀਆਂ ਗਈਆਂ। ਅਪਰੇਸ਼ਨ ਲਈ ਚੁਣੇ ਗਏ 371 ਮਰੀਜ਼ਾਂ ਦੇ ਹਸਪਤਾਲ ਵਿੱਚ ਅਪਰੇਸ਼ਨ ਕਰਕੇ ਲੈਂਜ ਪਾਏ ਜਾਣਗੇ। ਇਸ ਮੌਕੇ ਮਾਲਵਿਕਾ ਸੂਦ ਨੇ ਦੱਸਿਆ ਕਿ ਉਸ ਨੇ ਆਪਣੇ ਭਰਾ ਤੋਂ ਅਗਵਾਈ ਲੈ ਕੇ ਚੋਣਾਂ ਦੌਰਾਨ ਹਲਕੇ ਦੇ ਲੋਕਾਂ ਨਾਲ ਕੀਤੇ ਹੋਏ ਵਾਅਦੇ ਪੂਰੇ ਕਰਦਿਆ ਅੱਖਾਂ ਦਾ ਕੈਂਪ ਲਗਾਇਆ ਹੈ। -ਪੱਤਰ ਪ੍ਰੇਰਕ