ਮੁੰਬਈ: ਭਾਰੀ ਮੀਂਹ ਕਾਰਨ ਮਹਾਰਾਸ਼ਟਰ ਦੇ ਰਤਨਾਗਿਰੀ ਜ਼ਿਲ੍ਹੇ ਦੇ ਚਿਪਲਨ, ਖੇੜ ਅਤੇ ਕੁਝ ਹੋਰ ਕਸਬੇ ਹੜ੍ਹ ਦੀ ਮਾਰ ਹੇਠ ਆ ਗਏ ਹਨ। ਕੋਂਕਣ ਖੇਤਰ ’ਚ ਖਰਾਬ ਮੌਸਮ ਅਤੇ ਲਗਾਤਾਰ ਮੀਂਹ ਕਾਰਨ ਸਰਕਾਰੀ ਏਜੰਸੀਆਂ ਨੂੰ ਬਚਾਅ ਕਾਰਜ ਚਲਾਉਣ ’ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਪਰਸ਼ੂਰਾਮ ਘਾਟ ਨੇੜੇ ਢਿੱਗਾਂ ਡਿੱਗਣ ਕਾਰਨ ਦੋ ਜਣਿਆਂ ਦੀ ਮੌਤ ਹੋ ਗਈ। -ਪੀਟੀਆਈ