ਜ਼ੀਰਾ (ਹਰਮੇਸ਼ਪਾਲ ਨੀਲੇਵਾਲਾ): ਜ਼ੀਰਾ ਦੇ ਪਿੰਡ ਸ਼ਾਹ ਅਬੂ ਬੁੱਕਰ ਦੇ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਅਧਿਆਪਕਾ ‘ਤੇ ਕੁਝ ਵਿਦਿਆਰਥੀਆਂ ਵੱਲੋਂ ਤਲਵਾਰ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹਿੰਦੀ ਵਿਸ਼ੇ ਦੀ ਅਧਿਆਪਕਾ ਗੁਰਵੰਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਸਕੂਲ ਵਿੱਚ ਕੁਝ ਵਿਦਿਆਰਥੀਆਂ ਨੂੰ ਮੋਬਾਈਲ ਫੋਨ ਦੀ ਵਰਤੋਂ ਕਰਨ ਤੋਂ ਰੋਕਿਆ ਸੀ। ਸਕੂਲ ਵਿੱਚ ਛੁੱਟੀ ਹੋਣ ਸਮੇਂ ਜਦੋਂ ਉਹ ਆਪਣੇ ਐਕਟਿਵਾ ‘ਤੇ ਸਵਾਰ ਹੋ ਕਿ ਘਰ ਵਾਪਸ ਜਾ ਰਹੀ ਸੀ ਤਾਂ ਮੋਟਰਸਾਈਕਲ ਸਵਾਰ ਦੋ ਵਿਦਿਆਰਥੀਆਂ ਨੇ ਉਸ ਦਾ ਪਿੱਛਾ ਕੀਤਾ ਅਤੇ ਕੁਝ ਦੂਰੀ ‘ਤੇ ਜਾ ਕੇ ਤਲਵਾਰ ਨਾਲ ਹਮਲਾ ਕਰ ਦਿੱਤਾ। ਅਧਿਆਪਕਾ ਨੇ ਉੱਥੋਂ ਭੱਜ ਕਿ ਆਪਣੀ ਜਾਨ ਬਚਾਈ। ਅਧਿਆਪਕਾ ਵੱਲੋਂ ਰੌਲਾ ਪਾਉਣ ‘ਤੇ ਹਮਲਾ ਕਰਨ ਵਾਲੇ ਵਿਦਿਆਰਥੀ ਫਰਾਰ ਹੋ ਗਏ। ਜ਼ੀਰਾ ਪੁਲੀਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।