ਰੂਪਨਗਰ: ਜ਼ਿਲ੍ਹੇ ਦੇ ਘਾੜ ਇਲਾਕੇ ਦੇ ਪਿੰਡ ਪੰਜੋਲਾ ਵਿੱਚ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮੂਹ ਨਗਰ ਵਾਸੀਆਂ ਅਤੇ ਮਹਿਰਾ ਪਰਿਵਾਰ ਦੇ ਸਹਿਯੋਗ ਨਾਲ ਮੁਖਤਿਆਰ ਸਿੰਘ, ਰਾਣਾ ਪੰਜੋਲਾ ਅਤੇ ਸਤਿਕਾਰ ਸਿੰਘ ਹੈਰੀ ਦੀ ਦੇਖਰੇਖ ਅਧੀਨ ਕਰਵਾਏ ਗਏ ਸਮਾਗਮ ਦੌਰਾਨ ਭਾਈ ਮਨਿੰਦਰ ਸਿੰਘ ਖਾਲਸਾ ਦੇ ਢਾਡੀ ਜਥੇ ਨੇ ਵਾਰਾਂ ਰਾਹੀਂ ਸੰਗਤ ਨੂੰ ਨਿਹਾਲ ਕਰਦੇ ਹੋਏ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹਲਕਾ ਵਿਧਾਇਕ ਦਿਨੇਸ਼ ਚੱਢਾ ਦੇ ਨਿੱਜੀ ਸਹਾਇਕ ਸਤਨਾਮ ਸਿੰਘ ਗਿੱਲ, ਸੁਖਦੇਵ ਸਿੰਘ, ਅਮਨਦੀਪ ਸਿੰਘ ਸੈਂਫਲਪੁਰ, ਬਹਾਦਰ ਸਿੰਘ ਪੰਜੋਲਾ, ਬਾਵਾ ਸਿੰਘ, ਰਣਵੀਰ ਸਿੰਘ ਆਦਿ ਮੋਹਤਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਤੇ ਹੋਰ ਸੰਗਤਾਂ ਹਾਜ਼ਰ ਸਨ। -ਪੱਤਰ ਪ੍ਰੇਰਕ