ਨਵੀਂ ਦਿੱਲੀ, 17 ਮਈ
ਕਾਂਗਰਸ ਨੇ ਭਾਜਪਾ ’ਤੇ ਲੋਕਾਂ ਨੂੰ ਧਾਰਮਿਕ ਆਧਾਰ ’ਤੇ ਵੰਡ ਕੇ ਭਾਰਤ ਨੂੰ ਤੋੜਨ ਦੀ ਸਾਜਿਸ਼ ਕਰਨ ਦਾ ਦੋਸ਼ ਲਾਇਆ ਹੈ। ਪਾਰਟੀ ਨੇ ਕਿਹਾ ਕਿ ਕਾਂਗਰਸ ਵੱਲੋਂ ਲੋਕਾਂ ਨੂੰ ਆਪਸ ’ਚ ਜੋੜਨ ਲਈ ਮੁਲਕ ਭਾਰ ਵਿੱਚ ਯਾਤਰਾਵਾਂ ਕੀਤੀਆਂ ਜਾਣਗੀਆਂ। ਹਾਲ ਹੀ ’ਚ ਉਦੈਪੁਰ ’ਚ ਸਮਾਪਤ ਹੋਏ ਕਾਂਗਰਸ ਦੇ ਤਿੰਨ ਦਿਨਾ ਚਿੰਤਨ ਸ਼ਿਵਰ ਦੀਆਂ ਸਿਫ਼ਾਰਸ਼ਾਂ ਨੂੰ ਅੰਤਿਮ ਰੂਪ ਦੇਣ ਲਈ ਹੋਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ ਤੇ ਇੰਚਾਰਜਾਂ ਦੀ ਮੀਟਿੰਗ ਤੋਂ ਬਾਅਦ ਪਾਰਟੀ ਦੇ ਸੀਨੀਅਰ ਬੁਲਾਰੇ ਅਜੈ ਮਾਕਨ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਭਾਰਤ ਨੂੰ ਜੋੜਨ ਲਈ ‘ਭਾਰਤ ਜੋੜੋ’ ਦਾ ਨਾਅਰਾ ਦਿੱਤਾ ਗਿਆ ਹੈ ਤੇ ਭਾਰਤ ਦੀ ਆਜ਼ਾਦੀ ਦੇ 75ਵੇਂ ਵਰ੍ਹੇ ਦੌਰਾਨ 9 ਅਗਸਤ ਮਗਰੋਂ 75 ਕਿਲੋਮੀਟਰ ਲੰਮੀ ਯਾਤਰਾ ਸ਼ੁਰੂ ਕੀਤੀ ਜਾਵੇਗੀ।-ਪੀਟੀਆਈ