ਪੱਤਰ ਪ੍ਰੇਰਕ
ਸੰਘਾ, 3 ਮਾਰਚ
ਪਿੰਡ ਕਰੰਡੀ ਵਿੱਚ ਪਲਸ ਪੋਲੀਓ ਰੋਕੂ ਬੂੰਦਾਂ ਪਿਲਾ ਰਹੀ ਆਸ਼ਾ ਵਰਕਰ ਸੰਤੋਸ਼ ਰਾਣੀ ਦੀ ਹਾਰਟ ਅਟੈਕ ਆਉਣ ਨਾਲ ਮੌਤ ਹੋ ਗਈ। ਆਸ਼ਾ ਵਰਕਰ ਯੂਨੀਅਨ ਦੀ ਜ਼ਿਲ੍ਹਾ ਮਾਨਸਾ ਦੀ ਪ੍ਰਧਾਨ ਰੁਪਿੰਦਰ ਕੌਰ ਰਿੰਪੀ ਨੇ ਦੱਸਿਆ ਕਿ ਸੰਤੋਸ਼ ਰਾਣੀ (56) ਜੋ ਕਰੰਡੀ ਵਿੱਚ ਆਪਣੀ ਡਿਊਟੀ ਨਿਭਾ ਰਹੀ ਸੀ ਤਾਂ ਅਚਾਨਕ ਉਸ ਦੇ ਸਿਰ ਵਿੱਚ ਦਰਦ ਹੋਣ ਲੱਗਾ ਅਤੇ ਮੌਕੇ ’ਤੇ ਹੀ ਉਸਦੀ ਮੌਤ ਹੋ ਗਈ। ਜਿਸ ਦੇ ਅੱਜ ਸੰਸਕਾਰ ਵਿੱਚ ਸਿਹਤ ਵਿਭਾਗ ਤੋਂ ਇਲਾਵਾ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਲ ਹੋਈਆਂ। ਇਸ ਮੌਕੇ ਡਾ. ਵੇਦ ਪ੍ਰਕਾਸ਼ ਸੰਧੂ ਆਦਿ ਸੰਤੋਸ਼ ਰਾਣੀ ਨੂੰ ਅੰਤਮ ਵਿਦਾਇਗੀ ਲਈ ਪਹੁੰਚੇ।