ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ ,20 ਫਰਵਰੀ
ਇਥੋਂ ਨੇੜਲੇ ਪਿੰਡ ਘਨੌੜ ਜੱਟਾਂ ਦੇ ਨੌਜਵਾਨ ਨੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਝੰਡਾ ਲੈ ਕੇ ਆਪਣੇ ਵਿਆਹ ਦੀਆਂ ਰਸਮਾਂ ਨਿਭਾਈਆਂ।
ਇਸ ਮੌਕੇ ਨੌਜਵਾਨ ਫਕੀਰੀਆ ਸਿੰਘ ਅਤੇ ਉਸ ਦੇ ਪਿਤਾ ਬਲਜੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਉਨ੍ਹਾਂ ਦੀ ਹਰ ਖੁਸ਼ੀ ਦੇ ਪਲ ਵੀ ਕਿਸਾਨ ਸੰਘਰਸ਼ ਨੂੰ ਸਮਰਪਿਤ ਹੋਣਗੇ। ਉਨ੍ਹਾਂ ਕਿਹਾ ਕਿ ਪਰਿਵਾਰ ਵੱਲੋਂ ਵਿਆਹ ਦੇ ਮੌਕੇ ਵੀ ਕਿਸਾਨ ਯੂਨੀਅਨ ਦਾ ਝੰਡਾ ਲਹਿਰਾ ਕੇ ਮੋਦੀ ਸਰਕਾਰ ਖਿਲਾਫ ਰੋਸ ਪ੍ਰਗਟਾਇਆ ਗਿਆ। ਇਸੇ ਦੌਰਾਨ ਪਰਿਵਾਰ ਵੱਲੋਂ ਕਿਸਾਨ ਯੂਨੀਅਨ ਨੂੰ 1100 ਰੁਪਏ ਸਹਾਇਤਾ ਵੀ ਦਿੱਤੀ ਗਈ। ਕਿਸਾਨ ਆਗੂ ਕੁਲਵਿੰਦਰ ਸਿੰਘ ਅਤੇ ਬਿੱਟੂ ਸਿੰਘ ਨੇ ਕਾਲੇ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ।