ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਮਈ
ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਮਿਨੀ ਕੋਵਿਡ ਕੇਅਰ ਸੇਂਟਰਾਂ ਵਿੱਚ ਕਰੋਨਾ ਮਰੀਜ਼ਾਂ ਲਈ ਕੀਤੇ ਪ੍ਰਬੰਧਾਂ ਦੀ ਸਮੀਖਿਆ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ। ਸ੍ਰੀ ਬਦਨੌਰ ਨੇ ਮਿਨੀ ਕੋਵਿਡ ਕੇਅਰ ਸੇਂਟਰ ਦੇ ਪ੍ਰਬੰਧਾਂ ਅਤੇ ਕਰੋਨਾ ਮਰੀਜ਼ਾਂ ਦੇ ਭੋਜਣ ’ਤੇ ਨਜ਼ਰ ਰੱਖਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮਿਨੀ ਕੋਵਿਡ ਕੇਅਰ ਸੇਂਟਰਾਂ ਵਿੱਚ ਕੁੜਾ ਚੁੱਕਣ ਦੇ ਪੁਖਤਾ ਪ੍ਰਬੰਧ ਕੀਤੇ ਜਾਣ। ਇਸ ਦੇ ਨਾਲ ਹੀ ਆਕਸੀਜਨ ਅਤੇ ਹੋਰ ਦਵਾਈਆਂ ਦੀ ਘਾਟ ਨੂੰ ਪੂਰਾ ਕੀਤਾ ਜਾਵੇ। ਪ੍ਰਸ਼ਾਸਨਿਕ ਅਧਿਕਾਰੀ ਨੇ ਦੱਸਿਆ ਕਿ ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ 9 ਮਿਨੀ ਕੋਵਿਡ ਕੇਅਰ ਸੈਂਟਰਾਂ ਨੂੰ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਹੈ ਜਿਸ ਵਿੱਚੋਂ 4 ਕੋਵਿਡ ਕੇਅਰ ਸੇਂਟਰ ਸ਼ੁਰੂ ਹੋ ਗਏ ਹਨ। ਜਿੱਥੇ 134 ਮਰੀਜ਼ ਇਲਾਜ ਅਧੀਨ ਹਨ। ਉਨ੍ਹਾਂ ਦੱਸਿਆ ਕਿ ਕਰੋਨਾ ਦਾ ਸ਼ੱਕੀ ਮਰੀਜ਼ ਸਿੱਧਾ ਕੋਵਿਡ ਕੇਅਰ ਸੈਂਟਰ ਵਿੱਚ ਜਾ ਕੇ ਜਾਂਚ ਕਰਵਾ ਸਕਦਾ ਹੈ ਅਤੇ ਭਰਤੀ ਹੋ ਸਕਦਾ ਹੈ।