ਨਰਿੰਦਰ ਸਿੰਘ
ਭਿੱਖੀਵਿੰਡ, 9 ਦਸੰਬਰ
ਬੁੱਧਵਾਰ ਦੁਪਹਿਰ ਦੇਸ਼ ਦੇ ਚੀਫ ਆਫ ਡਿਫੈਂਸ ਸਟਾਫ (ਸੀਡੀਐੱਸ) ਬਿਪਿਨ ਰਾਵਤ ਦੇ ਹੈਲੀਕਾਪਟਰ ਹਾਦਸੇ ਵਿਚ ਤਰਨਤਾਰਨ ਦਾ ਜਵਾਨ ਗੁਰਸੇਵਕ ਸਿੰਘ ਵੀ ਸ਼ਹੀਦ ਹੋ ਗਿਆ। ਹਾਦਸੇ ਵਿਚ ਜਾਨ ਗਵਾਉਣ ਵਾਲਾ ਨਾਇਕ ਗੁਰਸੇਵਕ ਸਿੰਘ ਤਰਨਤਾਰਨ ਜ਼ਿਲ੍ਹੇ ਦੇ ਕਸਬਾ ਖਾਲੜਾ ਦੇ ਪਿੰਡ ਦੋਦੇ ਸੋਢੀਆਂ ਦਾ ਰਹਿਣ ਵਾਲਾ ਸੀ। ਗੁਰਸੇਵਕ ਸਿੰਘ ਵੀ ਬਿਪਿਨ ਰਾਵਤ ਦੇ ਸੁਰੱਖਿਆ ਦਸਤੇ ਦਾ ਮੈਂਬਰ ਸੀ। ਗੁਰਸੇਵਕ ਸਿੰਘ ਫੌਜ ਦੀ 9 ਪੈਰਾ ਸਪੈਸ਼ਲ ਫੋਰਸ ਯੂਨਿਟ ਵਿਚ ਤਾਇਨਾਤ ਸੀ ਅਤੇ ਪੀਐੱਸਓ ਵਜੋਂ ਤਾਇਨਾਤ ਸੀ। ਹੈਲੀਕਾਪਟਰ ਹਾਦਸੇ ਤੋਂ ਬਾਅਦ ਤਾਮਿਲਨਾਡੂ ਤੋਂ ਫੌਜ ਦੇ ਅਧਿਕਾਰੀਆਂ ਨੇ ਦੇਰ ਸ਼ਾਮ ਤਰਨਤਾਰਨ ਜ਼ਿਲ੍ਹੇ ਦੇ ਖਾਲੜਾ ਥਾਣੇ ਦੇ ਐੱਸਐੱਚਓ ਅਤੇ ਪਰਿਵਾਰ ਨੂੰ ਫੋਨ ਕਰਕੇ ਗੁਰਸੇਵਕ ਸਿੰਘ ਦੀ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ। ਅੱਜ ਪਰਿਵਾਰ ਨਾਲ ਦੁੱਖ ਸਾਂਝਾ ਲਈ ਸਾਕ ਸਨੇਹੀ ਪਿੰਡ ਵਾਸੀ ਪੁੱਜੇ ਉਥੇ ਹੀ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਕੋਲੋਂ ਇਸ ਪਰਿਵਾਰ ਲਈ ਨੌਕਰੀ ਅਤੇ ਯੋਗ ਸਹਾਇਤਾ ਦਾ ਸਨਮਾਨ ਦੇਣ ਦੀ ਵੀ ਮੰਗ ਕੀਤੀ। ਇਸ ਮੌਕੇ ਪਿੰਡ ਦੇ ਸਰਪੰਚ ਗੁਰਬਾਜ ਸਿੰਘ ਨੇ ਕਿਹਾ ਕਿ ਗਰੀਬ ਪਰਿਵਾਰ ਦਾ ਮੈਂਬਰ ਸੀ ਇਸ ਪਰਿਵਾਰ ਵੱਧ ਤੋਂ ਵੱਧ ਸਹਾਇਤਾ ਦੀ ਮੰਗ ਕੀਤੀ।