ਨਵੀਂ ਦਿੱਲੀ, 13 ਸਤੰਬਰ
ਸੁਪਰੀਮ ਕੋਰਟ ਦੇ ਤਿੰਨ ਮੈਂਬਰੀ ਬੈਂਚ ਨੇ ਤਿੰਨ ਹੋਰ ਜੱਜਾਂ ਨੂੰ ਗੁਹਾਟੀ ਹਾਈ ਕੋਰਟ ਵਿੱਚ ਸਥਾਈ ਜੱਜਾਂ ਵਜੋਂ ਨਿਯੁਕਤ ਕਰਨ ਦੀ ਤਜਵੀਜ਼ ਸਵੀਕਾਰ ਕਰ ਲਈ ਹੈ। ਚੀਫ਼ ਜਸਟਿਸ ਐੱਨਵੀ ਰਾਮੰਨਾ ਦੀ ਅਗਵਾਈ ਵਾਲੇ ਬੈਂਚ ਨੇ ਨੌਂ ਸਤੰਬਰ ਨੂੰ ਹੋਈ ਮੀਟਿੰਗ ਵਿੱਚ ਇਸ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਤਜਵੀਜ਼ ਨੂੰ ਸੋਮਵਾਰ ਨੂੰ ਅਦਾਲਤ ਦੀ ਵੈੱਬਸਾਈਟ ’ਤੇ ਅਪਲੋਡ ਕੀਤਾ ਗਿਆ ਹੈ। ਜਿਨ੍ਹਾਂ ਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਉਨ੍ਹਾਂ ਵਿੱਚ ਜੱਜ ਸੌਮਿਤਰਾ ਸੈਕੀਆ, ਜੱਜ ਪ੍ਰਥਿਵੀਜਯੋਤੀ ਸੈਕੀਆ ਅਤੇ ਜੱਜ ਐੱਸ ਹੁਕਾਤੋ ਸਵੂ ਸ਼ਾਮਲ ਹਨ। ਚੀਫ਼ ਜਸਟਿਸ ਐੱਨਵੀ ਰਾਮੰਨਾ ਤੋਂ ਇਲਾਵਾ ਇਸ ਬੈਂਚ ਵਿੱਚ ਜੱਜ ਯੂਯੂ ਲਲਿਤ ਅਤੇ ਏਐੱਮ ਖ਼ਾਨਵਿਲਕਰ ਸ਼ਾਮਲ ਸਨ। -ਪੀਟੀਆਈ