ਪੱਤਰ ਪ੍ਰੇਰਕ
ਕੁਰਾਲੀ, 8 ਦਸੰਬਰ
ਹਲਕਾ ਖਰੜ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰ ਰਾਣਾ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਵਿੱਚ ਸ਼ੋਮਣੀ ਅਕਾਲੀ ਦਲ-ਬਸਪਾ ਗਠਜੋੜ ਦੀ ਸਰਕਾਰ ਬਣਨ ਉਪਰੰਤ ਹਲਕੇ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਹੋਣਗੀਆਂ। ਸਥਾਨਕ ਵਾਰਡ ਨੰਬਰ 14 ਵਿੱਚ ਯੂਥ ਅਕਾਲੀ ਦਲ ਜ਼ਿਲ੍ਹਾ ਮਹਾਲੀ ਦੇ ਮੀਤ ਪ੍ਰਧਾਨ ਗੁਣਦੀਪ ਵਰਮਾ ਦੀ ਅਗਵਾਈ ਵਿਚ ਕੀਤੀ ਮੀਟਿੰਗ ਦੌਰਾਨ ਸ੍ਰੀ ਗਿੱਲ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਹਲਕਾ ਅਤੇ ਸ਼ਹਿਰ ਕੁਰਾਲੀ ਵਿਕਾਸ ਦੇ ਪੱਖ ਤੋ ਪੂਰੀ ਤਰ੍ਹਾਂ ਅਣਗੌਲੇ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਪੰਜ ਸਾਲਾਂ ਦੌਰਾਨ ਕੁਰਾਲੀ ਲਈ ਕੋਈ ਵੱਡੇ ਪ੍ਰਾਜੈਕਟ ਨਹੀ ਲਿਆ ਸਕੀ। ਇਸ ਮੌਕੇ ਅਕਾਲੀ ਦਲ ਦੇ ਦਿਹਾਤੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ ਸ਼ਹਿਰੀ ਪ੍ਰਧਾਨ ਪ੍ਰੀਤਮਹਿੰਦਰ ਸਿੰਘ ਬਿੱਟਾ, ਪ੍ਰਧਾਨ ਰਣਜੀਤ ਸਿੰਘ ਨੋਨਾ, ਕੌਂਸਲਰ ਨਵਨੀਤ ਕੌਰ ਆਦਿ ਹਾਜ਼ਰ ਸਨ।
ਖਰੜ (ਪੱਤਰ ਪ੍ਰੇਰਕ): ਰਣਜੀਤ ਸਿੰਘ ਗਿੱਲ ਨੇ ਅੱਜ ਆਗਮੀ ਚੋਣਾਂ ਲਈ ਸਰਕਲ ਪ੍ਰਧਾਨ ਬਲਕਾਰ ਸਿੰਘ ਬੱਬੂ ਦੀ ਅਗਵਾਈ ਵਿੱਚ ਵਾਰਡ ਨੰਬਰ 8 ਸਨੀ ਐਨਕਲੇਵ ਦੇ ਵਾਸੀਆਂ ਨੂੰ ਮਿਲੇ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆ। ਇਸ ਮੌਕੇ ਖਰੜ ਨਗਰ ਕੌਂਸਲ ਪ੍ਰਧਾਨ ਜਸਪ੍ਰੀਤ ਕੌਰ ਲੌਂਗੀਆ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੀ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੀ ਸਰਕਾਰ ਬਣਨ ’ਤੇ ਮੁਸ਼ਕਿਲਾਂ ਹੱਲ ਕੀਤੀਆਂ ਜਾਣਗੀਆਂ।