ਭੋਗਪੁਰ: ਇਥੇ ਜਲੰਧਰ ਦੇ ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਜਸਵੰਤ ਰਾਏ, ਜ਼ਿਲ੍ਹਾ ਸਿਖਲਾਈ ਅਫਸਰ ਹਰਸ਼ਰਨਜੀਤ ਸਿੰਘ ਦੀ ਅਗਵਾਈ ਵਿੱਚ ਪਿੰਡ ਟਾਂਡੀ ਵਿੱਚ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਅਤੇ ਫ਼ਸਲਾਂ ਦੀ ਰਹਿੰਦ ਖੂਹੰਦ ਨੂੰ ਸਾੜਨ ਤੋਂ ਰੋਕਣ ਲਈ ਕਿਸਾਨ ਸਿਖਲਾਈ ਕੈਂਪ ਦਾ ਲਗਾਇਆ ਗਿਆ। ਇਸ ਮੌਕੇ ਖੇਤੀਬਾੜੀ ਅਫ਼ਸਰ ਭੋਗਪੁਰ ਡਾਕਟਰ ਪਰਵੀਨ ਕੁਮਾਰੀ, ਖੇਤੀਬਾੜੀ ਵਿਕਾਸ ਅਫਸਰ ਜਲੰਧਰ ਡਾਕਟਰ ਗੁਰਚਰਨ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ ਡਾਕਟਰ ਨਰਿੰਦਰਪਾਲ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੈਣ ਅਤੇ ਸਹਾਇਕ ਧੰਦਿਆਂ ਨੂੰ ਅਪਣਾ ਕੇ ਆਪਣੀ ਆਮਦਨ ਵਧਾਉਣ ਦਾ ਯਤਨ ਕਰਨ। ਉਨ੍ਹਾਂ ਕਿਸਾਨਾਂ ਝੋਨੇ ਦੀ ਪਰਾਲੀ ਨੂੰ ਸਾਂਭ ਕੇ ਰੱਖਣ ਅਤੇ ਅੱਗ ਲਗਾਉਣ ਤੋਂ ਪ੍ਰਹੇਜ਼ ਕਰਨ ਲਈ ਜਾਗਰੂਕ ਕੀਤਾ। -ਪੱਤਰ ਪ੍ਰੇਰਕ