ਅੰਮ੍ਰਿਤਸਰ: ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 16 ਅਕਤੂਬਰ ਨੂੰ ਹੋਣ ਵਾਲੀਆਂ ਸਮੈਸਟਰ ਦੂਜਾ ਅਤੇ ਚੌਥਾ ਦੀਆਂ ਰੀ-ਅਪੀਅਰ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਮਨੋਜ ਕੁਮਾਰ ਨੇ ਦੱਸਿਆ ਕਿ ਹੁਣ ਇਹ ਪ੍ਰੀਖਿਆਵਾਂ 26 ਅਕਤੂਬਰ ਦਿਨ ਸੋਮਵਾਰ ਨੂੰ ਹੋਣਗੀਆਂ। ਉਨ੍ਹਾਂ ਕਿਹਾ ਕਿ ਪ੍ਰੀਖਿਆ ਦਾ ਸਮਾਂ ਅਤੇ ਕੇਂਦਰ ਪਹਿਲਾਂ ਵਾਲੇ ਹੀ ਰਹਿਣਗੇ। ਇਸ ਸਬੰਧੀ ਜਾਣਕਾਰੀ ਯੂਨੀਵਰਸਿਟੀ ਵੈਬਸਾਈਟ ’ਤੇ ਵੀ ਮੁਹੱਈਆ ਹੋਵੇਗੀ। -ਟਨਸ