ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਸਤੰਬਰ
ਪੂਰਬੀ ਦਿੱਲੀ ਦੇ ਯਮੁਨਾ ਪਾਰ ਦੇ ਅਹਿਮ ਸਿੰਘ ਸਭਾ ਗੁਰਦੁਆਰੇ ਪਾਂਡਵ ਨਗਰ ਦੀ ਪ੍ਰਬੰਧਕ ਕਮੇਟੀ ਦੀ ਚੋਣ ਵਿੱਚ ਮੌਜੂਦਾ ਪ੍ਰਧਾਨ ਮੰਗਲ ਸਿੰਘ (ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਭੁੱਲਰ ਸਮਰਥਕ ਉਮੀਦਵਾਰ ਚਮਕੌਰ ਸਿੰਘ ਨੂੰ 102 ਵੋਟਾਂ ਦੇ ਫਰਕ ਨਾਲ ਹਰਾ ਦਿੱਤਾ। ਮੰਗਲ ਸਿੰਘ ਸਾਲ ਪਹਿਲਾਂ ਹੋਈਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੌਰਾਨ ਮਹਿਜ਼ 6 ਵੋਟਾਂ ਦੇ ਫਰਕ ਨਾਲ ਭੁਪਿੰਦਰ ਸਿੰਘ ਭੁੱਲਰ ਤੋਂ ਹਾਰ ਗਏ ਸਨ। ਮੰਗਲ ਸਿੰਘ ਨੇ ਦੱਸਿਆ ਕਿ ਕੁੱਲ 803 ਵੋਟਾਂ ਪਈਆਂ ਜਿਨ੍ਹਾਂ ਵਿੱਚੋਂ ਉਨ੍ਹਾਂ ਨੂੰ 452 ਤੇ ਚਮਕੌਰ ਸਿੰਘ ਨੂੰ 350 ਵੋਟਾਂ ਮਿਲੀਆਂ। ਮੰਗਲ ਸਿੰਘ ਨੂੰ ਪਰਮਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀਕੇ, ਸੁਖਵਿੰਦਰ ਸਿੰਘ ਬੱਬਰ ਤੇ ਸ਼ਮਸ਼ੇਰ ਸਿੰਘ ਸੰਧੂ ਸਮੇਤ ਹੋਰ ਸਿੱਖ ਆਗੂਆਂ ਨੇ ਜਿੱਤ ਦੀ ਵਧਾਈ ਦਿੱਤੀ। ਜੇਤੂ ਪ੍ਰਧਾਨ ਨੇ ਕਿਹਾ ਕਿ ਸਿੰਘ ਸਭਾ ਦੇ ਰਹਿੰਦੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।