ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਅਗਸਤ
ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਅਤੇ ਵੱਖ-ਵੱਖ ਵਿਭਾਗਾਂ ਦੇ ਸਕੱਤਰਾਂ ਨੇ ਪੇਂਡੂ ਤੇ ਖੇਤ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਅਤੇ ਬਿਜਲੀ ਬਿੱਲ ਮੁਆਫ਼ ਕਰਨ, ਦਲਿਤਾਂ ’ਤੇ ਜਬਰ ਬੰਦ ਕਰਨ, ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਦੇਣ ਅਤੇ ਜਨਤਕ ਵੰਡ ਪ੍ਰਣਾਲੀ ਲਾਗੂ ਕਰਨ ਸਬੰਧੀ ਸੰਘਰਸ਼ ਦੇ ਰਾਹ ਪਏ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਆਗੂਆਂ ਨਾਲ ਭਲਕੇ 25 ਅਗਸਤ ਨੂੰ ਮੀਟਿੰਗ ਸੱਦੀ ਹੈ। ਇਸ ਸਬੰਧੀ ਮੁੱਖ ਮੰਤਰੀ ਦਫ਼ਤਰ ਵੱਲੋਂ ਸਾਂਝੇ ਮੋਰਚੇ ਦੇ ਆਗੂਆਂ ਨੂੰ ਸੂਚਨਾ ਭੇਜੀ ਗਈ ਹੈ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਦੱਸਿਆ ਕਿ ਮੀਟਿੰਗ ਵਿੱਚ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ), ਦਿਹਾਤੀ ਮਜ਼ਦੂਰ ਸਭਾ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਮਜ਼ਦੂਰ ਮੁਕਤੀ ਮੋਰਚਾ ਪੰਜਾਬ, ਪੰਜਾਬ ਖੇਤ ਮਜ਼ਦੂਰ ਸਭਾ ਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਨੁਮਾਇੰਦੇ ਸ਼ਾਮਲ ਹੋਣਗੇ।