ਰਵੇਲ ਸਿੰਘ ਭਿੰਡਰ
ਪਟਿਆਲਾ, 11 ਨਵੰਬਰ
ਕੌਮੀ ਪੱਧਰ ਦੀਆਂ ਟਰੇਡ ਯੂਨੀਅਨਾਂ, ਐਸੋਸੀਏਸ਼ਨਾਂ, ਅਜ਼ਾਦ ਜਥੇਬੰਦੀਆਂ ਅਤੇ ਨੈਸ਼ਨਲ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ ’ਤੇ ਪੀਐੱਸਈਬੀ ਐਂਪਲਾਈਜ਼ ਜੁਆਇੰਟ ਫੋਰਮ ਵਿੱਚ ਸ਼ਾਮਲ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸਿਜ਼ ਯੂਨੀਅਨ, ਪੀਐੱਸਈਬੀ ਐਂਪਲਾਈਜ਼ ਫੈਡਰੇਸ਼ਨ , ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, ਵਰਕਰਜ਼ ਫੈਡਰੇਸ਼ਨ (ਇੰਟਕ), ਪੀਐੱਸਪੀਸੀਐੱਲ, ਪੀਐੱਸਟੀਸੀਐੱਲ, ਐਂਪਲਾਈਜ਼ ਫੈਡਰੇਸ਼ਨ (ਫਲਜੀਤ) ਅਤੇ ਥਰਮਲ ਐਂਪਲਾਈਜ਼ ਕੋਆਰਡੀਨੇਸ਼ਨ ਕਮੇਟੀ ਵੱਲੋਂ ਪਾਵਰ ਮੈਨੇਜਮੈਂਟ ਨੂੰ 26 ਨਵੰਬਰ ਦੀ ਇੱਕ ਰੋਜ਼ਾ ਹੜਤਾਲ ਦਾ ਨੋਟਿਸ ਦਿੱਤਾ ਗਿਆ। ਕਾਨੂੰਨੀ ਨੋਟਿਸ ਦੇਣ ਬਾਅਦ ਜਥੇਬੰਦੀਆਂ ਦੇ ਆਗੂਆਂ ਕਰਮਚੰਦ ਭਾਰਦਵਾਜ, ਕੁਲਦੀਪ ਸਿੰਘ ਖੰਨਾ, ਜਗਰੂਪ ਸਿੰਘ ਮਹਿਮਦਪੁਰ, ਹਰਪਾਲ ਸਿੰਘ, ਜਗਜੀਤ ਸਿੰਘ ਬਲਵਿੰਦਰ ਸਿੰਘ ਸੰਧੂ, ਸਿਕੰਦਰ ਨਾਥ, ਹਰਜਿੰਦਰ ਸਿੰਘ, ਬ੍ਰਿਜ ਲਾਲ, ਪ੍ਰੀਤਮ ਸਿੰਘ ਪਿੰਡੀ, ਕੌਰ ਸਿੰਘ ਸੋਹੀ, ਰਾਮ ਲੁਭਾਇਆ, ਹਰਜੀਤ ਸਿੰਘ, ਕੰਵਲਜੀਤ ਸਿੰਘ, ਸੁਖਵਿੰਦਰ ਸਿੰਘ ਦੰਮਨਾ, ਸੁਖਦੇਵ ਸਿੰਘ ਬੱਗੀ, ਨਛੱਤਰ ਸਿੰਘ ਰਣੀਕੇ ਅਤੇ ਗੁਰਦਿੱਤ ਸਿੰਘ ਸੰਧੂ ਨੇ ਦੱਸਿਆ ਕਿ ਇਹ ਹੜਤਾਲ ਕੇਂਦਰ ਸਰਕਾਰ ਦੀਆਂ ਮੁਲਾਜ਼ਮ, ਮਜ਼ਦੂਰ, ਕਿਸਾਨ ਅਤੇ ਲੋਕ ਵਿਰੋਧੀ ਨੀਤੀਆਂ ਵਿਰੁੱਧ ਕੀਤੀ ਜਾ ਰਹੀ ਹੈ।